Posts

Showing posts from March, 2024

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨ...

Image
  ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥   ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥   ਅਰਥ:  ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।   ( ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ।  ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ...

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥

Image
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ )  ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। ( ਪਰ, ਹੇ ਭਾਈ !)  ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ।  ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ )  । ੧। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬ...

Today’s Hukamnama Sahib

Image
  ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥ ਅਰਥ: ਹੇ ਨਾਨਕ ਜੀ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ। (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ॥੧॥ ਹੇ ਨਾਨਕ ਜੀ! ਜੋ ਮ niਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ॥੨॥ ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ ਜੀ! ਜੋ ਮਨੁੱਖ ਨਾਮ ਸਿਮਰਦਾ ...

ਅੱਜ ਦਾ ਹੁਕਮਨਾਮਾ ਸਾਹਿਬ #sridarbarsahibamritsar

Image
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥   ਅਰਥ:  ( ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ ,)  ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ )  । ੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ?  ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ...