Posts

Showing posts from April, 2024

ਅੱਜ ਦਾ ਹੁਕਮਨਾਮਾ ਸਾਹਿਬ | April 27| 2024 #sriharmandersahib #hukamnamasahi...

Image
   ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ:  ...

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹ...

Image
  The daily Hukamnama Sahib from Sri Darbar Sahib Amritsar including English and Punjabi translation audio   ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾ...