May 21 | 2024 | Hukamnama Sahib | ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁ...
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ: ...