Posts

Showing posts from May, 2024
  ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥  ਅਰਥ:   ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1।  ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ।  ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ...

ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿ...

Image
  ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥ ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥  ਅਰਥ:  ਪ੍ਰਭੂ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਅੰਮ੍ਰਿਤ ਦਾ ਸੁਆਦ ਦੇਣ ਵਾਲਾ ਹੈ; (ਹੇ ਭਾਈ!) ਸਤਿਗੁਰੂ ਦੀ ਅੰਮ੍ਰਿਤ ਵਸਾਣ ਵਾਲੀ ਬਾਣੀ ਦੀ ਰਾਹੀਂ ਇਸ ਪ੍ਰਭੂ-ਨਾਮ ਨੂੰ ਮਨ ਵਿਚ, ਸਰੀਰ ਵਿਚ, ਹਿਰਦੇ ਵਿਚ ਸਿਮਰੋ ਤੇ ਅੱਠੇ ਪਹਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ। ਹੇ ਗੁਰ-ਸਿੱਖੋ! (ਸਿਫ਼ਤਿ-ਸਾਲਾਹ ਵਾਲਾ ਇਹ) ਉਪਦੇਸ਼ ਸੁਣੋ, ਜ਼ਿੰਦਗੀ ਦਾ ਅਸਲ ਮਨੋਰਥ ਇਹੀ ਹੈ। ਮਨ ਵਿਚ (ਪ੍ਰਭੂ ਦਾ) ਪਿਆਰ ਟਿਕਾਓ, ਇਹ ਮਨੁੱਖਾ ਜੀਵਨ-ਰੂਪ ਕੀਮਤੀ ਦਾਤਿ ਸਫਲ ਹੋ ਜਾਇਗੀ। ਪ੍ਰਭੂ ਦਾ ਸਿਮਰਨ ਕੀਤਿਆਂ ਦੁੱਖ ਦੂਰ ਹੋ ਜਾਂਦਾ ਹੈ, ਸੁਖ, ਆਤਮਕ ਅਡੋਲਤਾ ਤੇ ਬੇਅੰਤ ਖ਼ੁਸ਼ੀ ਪ੍ਰਾਪਤ ਹੁੰਦੀ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਜਪਿਆਂ (ਇਸ ਲੋਕ ਵਿਚ) ਸੁਖ ਪੈਦਾ ਹੁੰਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ।1। ਮਃ ੫ ॥ ਨਾਨਕ ਨਾਮੁ ਧਿਆਈਐ ਗੁਰੁ ਪੂਰਾ ਮਤਿ ਦੇਇ ॥ ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥ ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥ ਭਾਣੈ ਦੁਖੁ ਸੁਖੁ ਭੋਗੀਐ ਭਾਣੈ ਕਰਮ ਕਰੇਇ ॥ ਭਾਣੈ ਮਿਟੀ ਸਾਜਿ...

May 21 | 2024 | Hukamnama Sahib | ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁ...

Image
   ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ:  ...

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥#sriharmand...

Image
  The daily Hukamnama Sahib from Sri Darbar Sahib Amritsar including English and Punjabi translation audiooਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥  ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆ...

Today’s Hukamnama Sahib | May 18 | 2024

Image
 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥  ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉ...

ਅੱਜ ਦਾ ਹੁਕਮਨਾਮਾ ਸਾਹਿਬ | May 17 | 2024

Image
  ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ:  ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ ,  ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ )  । ਰਹਾਉ। ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ )  ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ -( ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ...

ਸੰਗਰਾਂਦ ਦਾ ਹੁਕਮਨਾਮਾ ਸਾਹਿਬ

Image
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥  ਅਰਥ:  ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ) । (ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍...

Today's Hukamnama Sahib | May 14 | 2024 #sriharmandersahib #hukamnamasahib

Image
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀ...

Today's Hukamnama Sahib #sriharmandersahib #hukamnamasahib

Image
  ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ:  ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ।  ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ )  ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ ,  ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆ...

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰ...

Image
  ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ...