Posts

Showing posts from June, 2024

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ...

Image
ਧਨਾਸਰੀ ਛੰਤ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥   ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰ...

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁ...

Image
   ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥   ਅਰਥ:  ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ )  ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ ,  ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (...

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ .ੴ ਸਤਿਗੁਰ ਪ੍ਰਸ...

Image
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ    .  ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥   ਇਹ ਜਗਤ (ਭਾਵ, ਹਰੇਕ ਜੀਵ ) ( ਇਹ ਚੀਜ਼ 'ਮੇਰੀ '   ਬਣ ਜਾਏ, ਇਹ ਚੀਜ਼ 'ਮੇਰੀ '   ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁ...

ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ...

Image
  ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥ ਅਰਥ:  ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ।੧।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ )  । ੧। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ।੨।੬।੩੭। DHANASAREE MEHLA 5 My Guru gives the Naam, the Name of the Lord, to th...

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨ...

Image
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥   ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥   ਅਰਥ:  ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।   ( ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ।  ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ...

June 02 | 2024 | ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

Image
  ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ:  ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ ,  ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ )  । ਰਹਾਉ। ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ )  ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ -( ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ...