ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ...


 ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥

ਅਰਥ: ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ।੧।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ੧।

ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ।੨।੬।੩੭।

DHANASAREE MEHLA 5

My Guru gives the Naam, the Name of the Lord, to those who have such karma written on their foreheads.

He implants the Naam, and inspires us to chant the Naam; this is Dharma, true religion, in this world. ||1||

The Naam is the glory and greatness of the Lord's humble servant.

The Naam is his salvation, and the Naam is his honor; he accepts whatever comes to pass. ||1||Pause||

That humble servant, who has the Naam as his wealth, is the perfect banker.

The Naam is his occupation, O Nanak, and his only support; the Naam is the profit he earns. ||2||6||37||

Popular posts from this blog

ਰਾਮਕਲੀ ਮਹਲਾ ੫ ਰੁਤੀ ਸਲੋਕੁ     ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬ...

Hukamnama Sahib Feb 28,2021

HUKAMNAMA SAHIB