Posts

Showing posts from October, 2024

Oct 31 | 2024 | Hukamnama Sahib | ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨ...

Image

ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥

  ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥  ਅਰਥ: ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ਜਿਨ੍ਹਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ, ਉਹ (ਇਸ ਸਰੀਰ ਦੇ ਮੋਹ ਵਿਚ ਫਸ ਕੇ) ਮਰਦਾ ਹੈ ਜੰਮਦਾ ਹੈ, ਜੰਮਦਾ ਹੈ ਮਰਦਾ ਹੈ। ਗੁਰੂ ਦੀ ਸਰਨ ਨਾਹ ਪੈਣ ਵਾਲੇ ਮਨੁੱਖ (ਸਰੀਰਕ ਮੋਹ ਵਿਚ ਫਸ ਕੇ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਨੂੰ (ਕਦੇ) ਸੁਖ ਨਸੀਬ ਨਹੀਂ ਹੁੰਦਾ। ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਲੋਕ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। ਜਮ ਰਾਜ ਦੀ ਪੁਰੀ ਵਿਚ ਭੀ (ਪਰਲੋਕ ਵਿਚ ਭੀ ਉਸ ਦੇ ਆਤਮਕ ਜੀ...

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥

Image

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥

   ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ ਅਰਥ:  ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ ?  ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ !)  ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ। ( ਹੇ ਭਾਈ! ਜਿਸ ਮਨੁੱਖ ਉੱਤੇ)...

ਸੋਰਿਠ  ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸ...

Image
 ਸੋਰਿਠ  ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯। SORAT’H, FIFTH MEHL, SECOND HOUSE, DU-PADAS: ONE UNIVERSAL CREATOR GOD. BY THE...

Oct 28 | 2024 | Hukamnama Sahib | ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ...

Image
ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ...

Oct 27 | 2024 | Hukamnama Sahib | ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣ...

Image

ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕ...

Image
THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS. ਧਨਾਸਰੀ ਮਹਲਾ ੪ ਘਰੁ ੧ ਚਉਪਦੇ      ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ ਅਰਥ:  ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ।  ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ...

Oct 25 | 2024 | Hukamnama Sahib | ਸੋਰਠਿ ਮਹਲਾ ੫ ਘਰੁ ੧ ਅਸਟਪਦੀਆ     ੴ ਸਤਿਗੁ...

Image
  ਸੋਰਠਿ ਮਹਲਾ ੫ ਘਰੁ ੧ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥   ਅਰਥ:  ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ ,  ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ )  ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ।  ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ ?  ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ...

ਸਲੋਕ ਮਃ ੩ ॥ ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾ...

Image

ਸਲੋਕ ਮਃ ੩ ॥ ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥

ਸਲੋਕ ਮਃ ੩ ॥ ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥  ਅਰਥ: ਹਰੇਕ ਚੀਜ਼ ਹੁਕਮ ਵਿਚ ਹੀ ਆਉਂਦੀ ਹੈ ਤੇ ਹੁਕਮ ਵਿਚ ਹੀ ਚਲੀ ਜਾਂਦੀ ਹੈ, ਜੇ ਕੋਈ ਮੂਰਖ ਆਪਣੇ ਆਪ ਨੂੰ (ਕੁਝ ਵੱਡਾ) ਸਮਝ ਲੈਂਦਾ ਹੈ, ਉਹ ਅੰਨ੍ਹਾ ਅੰਨਿ੍ਹਆਂ ਵਾਲਾ ਕੰਮ ਕਰਦਾ ਹੈ। ਹੇ ਨਾਨਕ! ਜਿਸ ਮਨੁੱਖ ਤੇ ਆਪਣੀ ਰਜ਼ਾ ਵਿਚ ਪ੍ਰਭੂ ਕਿਰਪਾ ਕਰਦਾ ਹੈ, ਉਹ ਕੋਈ ਵਿਰਲਾ ਗੁਰਮੁਖ ਹੁਕਮ ਦੀ ਪਛਾਣ ਕਰਦਾ ਹੈ।੧। ਮਃ ੩ ॥ ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ ਨਾਮੁ ਪਰਾਪਤਿ ਹੋਇ ॥ ਤਿਸੁ ਜੋਗੀ ਕੀ ਨਗਰੀ ਸਭੁ ਕੋ ਵਸੈ ਭੇਖੀ ਜੋਗੁ ਨ ਹੋਇ ॥ ਨਾਨਕ ਐਸਾ ਵਿਰਲਾ ਕੋ ਜੋਗੀ ਜਿਸੁ ਘਟਿ ਪਰਗਟੁ ਹੋਇ ॥੨॥  ਅਰਥ: ਜਿਸ ਮਨੁੱਖ ਨੂੰ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਦੀ ਪ੍ਰਾਪਤੀ ਹੁੰਦੀ ਹੈ, ਉਹ ਸੱਚਾ ਜੋਗੀ ਹੈ, ਤੇ (ਜੋਗ ਦੀ ਜਾਚ ਉਸ ਨੂੰ ਆਈ ਹੈ, ਉਸ ਜੋਗੀ ਦੇ ਸਰੀਰ (ਰੂਪ) ਨਗਰ ਵਿਚ ਹਰੇਕ (ਗੁਣ) ਵੱਸਦਾ ਹੈ, (ਨਿਰੇ) ਭੇਖ ਨਾਲ (ਰੱਬ ਨਾਲ) ਮੇਲ ਨਹੀਂ ਹੁੰਦਾ। ਹੇ ਨਾਨਕ! ਜਿਸ ਦੇ ਹਿਰਦੇ ਵਿਚ ਪ੍ਰਭੂ ਪ੍ਰਤੱਖ ਹੋ ਜਾਂਦਾ ਹੈ, ਇਹੋ ਜਿਹਾ ਕੋਈ ਵਿਰਲਾ ਜੋਗੀ ਹੁੰਦਾ ਹੈ।੨। ਪਉੜੀ ॥ ਆਪੇ ਜੰਤ ਉਪਾਇਅਨੁ ਆਪੇ ਆਧਾਰੁ ॥ ਆਪੇ ਸੂਖਮੁ ਭਾਲੀਐ ਆਪੇ ਪਾਸਾਰੁ ॥ ਆਪਿ ਇਕਾਤੀ ਹੋਇ ਰਹੈ ਆਪੇ ਵਡ ਪਰਵਾਰੁ ॥ ਨਾਨਕੁ ਮੰਗੈ ਦਾਨੁ ਹਰਿ ਸੰਤਾ ਰੇਨਾਰੁ ॥ ਹੋਰੁ ਦਾਤਾਰੁ ਨ...

ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇ...

Image

ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥

Image
  ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥   ਅਰਥ:  ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ। ( ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ।  ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧। ( ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ , ( ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨। ( ਹੇ ਭਾਈ! ਗੁਰੂ ਦੇ )  ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰ...

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥

  ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ  ਗ ਪਾਲਾ  ॥ ਅਰਥ:  ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ !)  ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ। ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ  (- ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ।  ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ )  ਪਾਰ ਲੰਘਾ ਦੇਂਦਾ ਹੈ।੧। ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ...

ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥

  ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥ ਪ੍ਰਭ ਕੀ ਓਟ ਗਹੀ ਤਉ ਛੂਟੋ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥ ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥ ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾਗੈ ਮੀਠੀ ॥੨॥ ਮਾਇ ਬਾਪ ਪੂਤ ਹਿਤ ਭ੍ਰਾਤਾ ਉਨਿ ਘਰਿ ਘਰਿ ਮੇਲਿਓ ਦੂਆ ॥ ਕਿਸ ਹੀ ਵਾਧਿ ਘਾਟਿ ਕਿਸ ਹੀ ਪਹਿ ਸਗਲੇ ਲਰਿ ਲਰਿ ਮੂਆ ॥੩॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਇਹੁ ਚਲਤੁ ਦਿਖਾਇਆ ॥ ਗੂਝੀ ਭਾਹਿ ਜਲੈ ਸੰਸਾਰਾ ਭਗਤ ਨ ਬਿਆਪੈ ਮਾਇਆ ॥੪॥ ਸੰਤ ਪ੍ਰਸਾਦਿ ਮਹਾ ਸੁਖੁ ਪਾਇਆ ਸਗਲੇ ਬੰਧਨ ਕਾਟੇ ॥ ਹਰਿ ਹਰਿ ਨਾਮੁ ਨਾਨਕ ਧਨੁ ਪਾਇਆ ਅਪੁਨੈ ਘਰਿ ਲੈ ਆਇਆ ਖਾਟੇ ॥੫॥੧੧॥ ਹੇ ਭਾਈ! ਜਦੋਂ ਮਨੁੱਖ ਨੇ ਪਰਮਾਤਮਾ ਦਾ ਪੱਲਾ ਫੜਿਆ, ਤਦੋਂ ਉਹ (ਮਾਇਆ ਦੇ ਪੰਜੇ ਵਿਚੋਂ) ਬਚ ਗਿਆ।  ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕੀਤੇ, ਤਦੋਂ ਵਿਕਾਰਾਂ ਦਾ ਰੋਗ (ਉਸ ਦੇ ਅੰਦਰੋਂ) ਮੁੱਕ ਗਿਆ।੧।ਰਹਾਉ। ਹੇ ਭਾਈ! ਜਿਸ (ਮਾਇਆ) ਨੇ ਸਾਰੇ ਤ੍ਰੈ-ਗੁਣੀ ਸੰਸਾਰ ਨੂੰ ਸਾਰੇ ਚਾਰ-ਕੂਟ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ ,  ਜਿਸ ਨੇ ਜੱਗ ਕਰਨ ਵਾਲੇ, ਇਸ਼ਨਾਨ ਕਰਨ ਵਾਲੇ ,  ਤਪ ਕਰਨ ਵਾਲੇ ਸਾਰੇ ਥਾਂ ਭੰਨ ਕੇ ਰੱਖ ਦਿੱਤੇ ਹਨ, ਇਸ ਜੀਵ ਵਿਚਾਰੇ ਦੀ ਕੀਹ ਪਾ...
   ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥   ਅਰਥ:  ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ ? । ੧।ਰਹਾਉ। ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ ) ,  ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆ...

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥@GSJhampur

Image

Hukamnama Sahib | Oct 13 | 2024

Image

Oct 12 | 2024 | Hukamnama Sahib |

Image
ਟੋਡੀ   ਮਹਲਾ   ੫   ਘਰੁ   ੨   ਦੁਪਦੇ      ੴ   ਸਤਿਗੁਰ   ਪ੍ਰਸਾਦਿ   ॥   ਮਾਗਉ   ਦਾਨੁ   ਠਾਕੁਰ   ਨਾਮ   ॥   ਅਵਰੁ   ਕਛੂ   ਮੇਰੈ   ਸੰਗਿ   ਨ   ਚਾਲੈ   ਮਿਲੈ ਕ੍ਰਿਪਾ   ਗੁਣ   ਗਾਮ   ॥ ੧॥   ਰਹਾਉ   ॥   ਰਾਜੁ   ਮਾਲੁ   ਅਨੇਕ   ਭੋਗ   ਰਸ   ਸਗਲ   ਤਰਵਰ   ਕੀ   ਛਾਮ   ॥   ਧਾਇ   ਧਾਇ   ਬਹੁ   ਬਿਧਿ   ਕਉ   ਧਾਵੈ ਸਗਲ   ਨਿਰਾਰਥ   ਕਾਮ   ॥ ੧॥   ਬਿਨੁ   ਗੋਵਿੰਦ   ਅਵਰੁ   ਜੇ   ਚਾਹਉ   ਦੀਸੈ   ਸਗਲ   ਬਾਤ   ਹੈ   ਖਾਮ   ॥   ਕਹੁ   ਨਾਨਕ   ਸੰਤ   ਰੇਨ   ਮਾਗਉ   ਮੇਰੋ   ਮਨੁ ਪਾਵੈ   ਬਿਸ੍ਰਾਮ   ॥ ੨॥੧॥੬॥ ਅਰਥ :  ਹੇ   ਮਾਲਕ   ਪ੍ਰਭੂ !  ਮੈਂ  ( ਤੇਰੇ   ਪਾਸੋਂ   ਤੇਰੇ )  ਨਾਮ   ਦਾ   ਦਾਨ   ਮੰਗਦਾ   ਹਾਂ।   ਕੋਈ   ਭੀ   ਹੋਰ   ਚੀਜ਼   ਮੇਰੇ   ਨਾਲ ...