ਧਨਾਸਰੀ   ਮਹਲਾ   ੧   ਘਰੁ   ੧   ਚਉਪਦੇ ੴ   ਸਤਿ   ਨਾਮੁ   ਕਰਤਾ   ਪੁਰਖੁ   ਨਿਰਭਉ   ਨਿਰਵੈਰੁ ਅਕਾਲ   ਮੂਰਤਿ   ਅਜੂਨੀ   ਸੈਭੰ   ਗੁਰ   ਪ੍ਰਸਾਦਿ   ॥ ਜੀਉ   ਡਰਤੁ   ਹੈ   ਆਪਣਾ   ਕੈ   ਸਿਉ   ਕਰੀ   ਪੁਕਾਰ   ॥   ਦੂਖ   ਵਿਸਾਰਣੁ   ਸੇਵਿਆ   ਸਦਾ   ਸਦਾ   ਦਾਤਾਰੁ   ॥ ੧॥   ਸਾਹਿਬੁ   ਮੇਰਾ   ਨੀਤ   ਨਵਾ   ਸਦਾ ਸਦਾ   ਦਾਤਾਰੁ   ॥ ੧॥   ਰਹਾਉ   ॥   ਅਨਦਿਨੁ   ਸਾਹਿਬੁ   ਸੇਵੀਐ   ਅੰਤਿ   ਛਡਾਏ   ਸੋਇ   ॥   ਸੁਣਿ   ਸੁਣਿ   ਮੇਰੀ   ਕਾਮਣੀ   ਪਾਰਿ   ਉਤਾਰਾ   ਹੋਇ   ॥ ੨॥   ਦਇਆਲ   ਤੇਰੈ   ਨਾਮਿ   ਤਰਾ   ॥   ਸਦ   ਕੁਰਬਾਣੈ   ਜਾਉ   ॥ ੧॥   ਰਹਾਉ   ॥   ਸਰਬੰ   ਸਾਚਾ   ਏਕੁ   ਹੈ   ਦੂਜਾ   ਨਾਹੀ   ਕੋਇ   ॥   ਤਾ   ਕੀ   ਸੇਵਾ   ਸੋ ਕਰੇ   ਜਾ   ਕਉ   ਨਦਰਿ ...

 ਰਾਮਕਲੀ ਮਹਲਾ ੫ ਰੁਤੀ ਸਲੋਕੁ     ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥


ਸਲੋਕ ॥ ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥ ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥ ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥ ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥ ਛੰਤੁ ॥ ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥ ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥ ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ॥ ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥ ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ॥ ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥੨॥


ਸਲੋਕ ॥ ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥ ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ॥੧॥ ਜੋ ਭਾਣੇ ਸੇ ਮੇਲਿਆ ਵਿਛੋੜੇ ਭੀ ਆਪਿ ॥ ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪੁ ॥੨॥ ਛੰਤੁ ॥ ਗ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ॥ ਪ੍ਰੇਮ ਬਿਛੋਹੁ ਦੁਹਾਗਣੀ ਦ੍ਰਿਸਟਿ ਨ ਕਰੀ ਰਾਮ ਜੀਉ ॥ ਨਹ ਦ੍ਰਿਸਟਿ ਆਵੈ ਮਰਤ ਹਾਵੈ ਮਹਾ ਗਾਰਬਿ ਮੁਠੀਆ ॥ ਜਲ ਬਾਝੁ ਮਛੁਲੀ ਤੜਫੜਾਵੈ ਸੰਗਿ ਮਾਇਆ ਰੁਠੀਆ ॥ ਕਰਿ ਪਾਪ ਜੋਨੀ ਭੈ ਭੀਤ ਹੋਈ ਦੇਇ ਸਾਸਨ ਜਾਮ ਜੀਉ ॥ ਬਿਨਵੰਤਿ ਨਾਨਕ ਓਟ ਤੇਰੀ ਰਾਖੁ ਪੂਰਨ ਕਾਮ ਜੀਉ ॥੩॥


ਸਲੋਕ ॥ ਸਰਧਾ ਲਾਗੀ ਸੰਗਿ ਪ੍ਰੀਤਮੈ ਇਕੁ ਤਿਲੁ ਰਹਣੁ ਨ ਜਾਇ ॥ ਮਨ ਤਨ ਅੰਤਰਿ ਰਵਿ ਰਹੇ ਨਾਨਕ ਸਹਜਿ ਸੁਭਾਇ ॥੧॥ ਕਰੁ ਗਹਿ ਲੀਨੀ ਸਾਜਨਹਿ ਜਨਮ ਜਨਮ ਕੇ ਮੀਤ ॥ ਚਰਨਹ ਦਾਸੀ ਕਰਿ ਲਈ ਨਾਨਕ ਪ੍ਰਭ ਹਿਤ ਚੀਤ ॥੨॥ ਛੰਤੁ ॥ ਰੁਤਿ ਬਰਸੁ ਸੁਹੇਲੀਆ ਸਾਵਣ ਭਾਦਵੇ ਆਨੰਦ ਜੀਉ ॥ ਘਣ ਉਨਵਿ ਵੁਠੇ ਜਲ ਥਲ ਪੂਰਿਆ ਮਕਰੰਦ ਜੀਉ ॥ ਪ੍ਰਭੁ ਪੂਰਿ ਰਹਿਆ ਸਰਬ ਠਾਈ ਹਰਿ ਨਾਮ ਨਵ ਨਿਧਿ ਗ੍ਰਿਹ ਭਰੇ ॥ ਸਿਮਰਿ ਸੁਆਮੀ ਅੰਤਰਜਾਮੀ ਕੁਲ ਸਮੂਹਾ ਸਭਿ ਤਰੇ ॥ ਪ੍ਰਿਅ ਰੰਗਿ ਜਾਗੇ ਨਹ ਛਿਦ੍ਰ ਲਾਗੇ ਕ੍ਰਿਪਾਲੁ ਸਦ ਬਖਸਿੰਦੁ ਜੀਉ ॥ ਬਿਨਵੰਤਿ ਨਾਨਕ ਹਰਿ ਕੰਤੁ ਪਾਇਆ ਸਦਾ ਮਨਿ ਭਾਵੰਦੁ ਜੀਉ ॥੪॥


ਸਲੋਕ ॥ ਆਸ ਪਿਆਸੀ ਮੈ ਫਿਰਉ ਕਬ ਪੇਖਉ ਗੋਪਾਲ ॥ ਹੈ ਕੋਈ ਸਾਜਨੁ ਸੰਤ ਜਨੁ ਨਾਨਕ ਪ੍ਰਭ ਮੇਲਣਹਾਰ ॥੧॥ ਬਿਨੁ ਮਿਲਬੇ ਸਾਂਤਿ ਨ ਊਪਜੈ ਤਿਲੁ ਪਲੁ ਰਹਣੁ ਨ ਜਾਇ ॥ ਹਰਿ ਸਾਧਹ ਸਰਣਾਗਤੀ ਨਾਨਕ ਆਸ ਪੁਜਾਇ ॥੨॥ ਛੰਤੁ ॥ ਰੁਤਿ ਸਰਦ ਅਡੰਬਰੋ ਅਸੂ ਕਤਕੇ ਹਰਿ ਪਿਆਸ ਜੀਉ ॥ ਖੋਜੰਤੀ ਦਰਸਨੁ ਫਿਰਤ ਕਬ ਮਿਲੀਐ ਗੁਣਤਾਸ ਜੀਉ ॥ ਬਿਨੁ ਕੰਤ ਪਿਆਰੇ ਨਹ ਸੂਖ ਸਾਰੇ ਹਾਰ ਕੰਙਣ ਧ੍ਰਿਗੁ ਬਨਾ ॥ ਸੁੰਦਰਿ ਸੁਜਾਣਿ ਚਤੁਰਿ ਬੇਤੀ ਸਾਸ ਬਿਨੁ ਜੈਸੇ ਤਨਾ ॥ ਈਤ ਉਤ ਦਹ ਦਿਸ ਅਲੋਕਨ ਮਨਿ ਮਿਲਨ ਕੀ ਪ੍ਰਭ ਪਿਆਸ ਜੀਉ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮੇਲਹੁ ਪ੍ਰਭ ਗੁਣਤਾਸ ਜੀਉ ॥੫॥


ਸਲੋਕ ॥ ਜਲਣਿ ਬੁਝੀ ਸੀਤਲ ਭਏ ਮਨਿ ਤਨਿ ਉਪਜੀ ਸਾਂਤਿ ॥ ਨਾਨਕ ਪ੍ਰਭ ਪੂਰਨ ਮਿਲੇ ਦੁਤੀਆ ਬਿਨਸੀ ਭ੍ਰਾਂਤਿ ॥੧॥ ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ॥ ਨਾਨਕ ਭ੍ਰਮ ਭੈ ਮਿਟਿ ਗਏ ਰਮਣ ਰਾਮ ਭਰਪੂਰਿ ॥੨॥ ਛੰਤੁ ॥ ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥ ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ॥ ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ ਸੇਵਿਆ ॥ ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ॥ ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਸਾਕੈ ਜੋਹਿ ਜੀਉ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ॥੬॥


ਸਲੋਕ ॥ ਹਰਿ ਧਨੁ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ॥ ਸੰਤ ਸੰਜੋਗੀ ਨਾਨਕਾ ਗ੍ਰਿਹਿ ਪ੍ਰਗਟੇ ਪ੍ਰਭ ਮੀਤ ॥੧॥ ਨਾਦ ਬਿਨੋਦ ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ ॥ ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ ॥੨॥ ਛੰਤੁ ॥ ਹਿਮਕਰ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ॥ ਸਖੀ ਸਹੇਲੀ ਗਾਉ ਮੰਗਲੋ ਗ੍ਰਿਹਿ ਆਏ ਹਰਿ ਕੰਤ ਜੀਉ ॥ ਗ੍ਰਿਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ॥ ਵਣੁ ਤ੍ਰਿਣੁ ਤ੍ਰਿਭਵਣ ਭਏ ਹਰਿਆ ਦੇਖਿ ਦਰਸਨ ਮੋਹੀਆ ॥ ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤ ਜੀਉ ॥ ਬਿਨਵੰਤਿ ਨਾਨਕ ਨਿਤ ਕਰਹੁ ਰਲੀਆ ਹਰਿ ਮਿਲੇ ਸ੍ਰੀਧਰ ਕੰਤ ਜੀਉ ॥੭॥


ਸਲੋਕ ॥ ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥ ਸਭ ਤੇ ਊਚੇ ਜਾਣੀਅਹਿ ਨਾਨਕ ਨਾਮ ਪਿਆਰ ॥੧॥ ਜਿਨ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ॥ ਨਾਨਕ ਤਿਨ ਬਲਿਹਾਰਣੈ ਹਰਿ ਜਪਿ ਉਤਰੇ ਤੀਰ ॥੨॥ ਛੰਤੁ ॥ ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ ॥ ਆਵਣ ਜਾਵਣ ਦੁਖ ਹਰੇ ਹਰਿ ਭਗਤਿ ਕੀਆ ਪਰਵੇਸੁ ਜੀਉ ॥ ਹਰਿ ਰੰਗਿ ਰਾਤੇ ਸਹਜਿ ਮਾਤੇ ਤਿਲੁ ਨ ਮਨ ਤੇ ਬੀਸਰੈ ॥ ਤਜਿ ਆਪੁ ਸਰਣੀ ਪਰੇ ਚਰਨੀ ਸਰਬ ਗੁਣ ਜਗਦੀਸਰੈ ॥ ਗੋਵਿੰਦ ਗੁਣ ਨਿਧਿ ਸ੍ਰੀਰੰਗ ਸੁਆਮੀ ਆਦਿ ਕਉ ਆਦੇਸੁ ਜੀਉ ॥ ਬਿਨਵੰਤਿ ਨਾਨਕ ਮਇਆ ਧਾਰਹੁ ਜੁਗੁ ਜੁਗੋ ਇਕ ਵੇਸੁ ਜੀਉ ॥੮॥੧॥੬॥੮॥


ਰਾਮਕਲੀ ਮਹਲਾ ੫ ਰੁਤੀ ਸਲੋਕੁ     ੴ ਸਤਿਗੁਰ ਪ੍ਰਸਾਦਿ ॥

ਹੇ ਨਾਨਕ! (ਆਖ– ਹੇ ਭਾਈ!) ਪਾਰਬ੍ਰਹਮ ਪ੍ਰਭੂ ਨੂੰ ਨਮਸਕਾਰ ਕਰ ਕੇ ਮੈਂ (ਉਸ ਦੇ ਦਰ ਤੋਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, ਅਤੇ ਆਪਾ-ਭਾਵ ਦੂਰ ਕਰ ਕੇ ਮੈਂ ਉਸ ਸਰਬ-ਵਿਆਪਕ ਪ੍ਰਭੂ ਦਾ ਨਾਮ ਜਪਦਾ ਹਾਂ।1। 

ਪ੍ਰਭੂ ਪਾਤਿਸ਼ਾਹ ਸਾਰੇ ਪਾਪ ਕੱਟਣ ਵਾਲਾ ਹੈ, ਸਾਰੇ ਡਰ ਦੂਰ ਕਰਨ ਵਾਲਾ ਹੈ, ਸੁਖਾਂ ਦਾ ਸਮੁੰਦਰ ਹੈ, ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਗਰੀਬਾਂ ਦੇ) ਦੁੱਖ ਨਾਸ ਕਰਨ ਵਾਲਾ ਹੈ। ਹੇ ਨਾਨਕ! ਉਸ ਨੂੰ ਸਦਾ ਸਿਮਰਦਾ ਰਹੁ।2। 

ਛੰਤੁ। ਹੇ ਵੱਡੇ ਭਾਗਾਂ ਵਾਲਿਓ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ। ਹੇ ਭਗਵਾਨ! (ਮੇਰੇ ਉਤੇ) ਮਿਹਰ ਕਰ (ਮੈਂ ਭੀ ਤੇਰਾ ਜਸ ਗਾਂਦਾ ਰਹਾਂ। ਹੇ ਭਾਈ! ਜਿਹੜੀਆਂ ਰੁੱਤਾਂ, ਜਿਹੜੇ ਮੁਹੂਰਤ, ਜਿਹੜੀਆਂ ਘੜੀਆਂ ਪਰਮਾਤਮਾ ਦੇ ਗੁਣ ਉਚਾਰਦਿਆਂ ਬੀਤਣ, ਉਹ ਸਮੇ ਸੋਭਾ ਵਾਲੇ ਹੁੰਦੇ ਹਨ। 

ਹੇ ਭਾਈ! ਜਿਹੜੇ ਬੰਦੇ ਪਰਮਾਤਮਾ ਦੇ ਗੁਣਾਂ ਦੇ ਪਿਆਰ-ਰੰਗ ਵਿਚ ਰੰਗੇ ਰਹਿੰਦੇ ਹਨ, ਜਿਨ੍ਹਾਂ ਬੰਦਿਆਂ ਨੇ ਇਕ-ਮਨ ਹੋ ਕੇ ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹ ਬੰਦੇ ਭਾਗਾਂ ਵਾਲੇ ਹਨ। ਹੇ ਭਾਈ! (ਸਿਮਰਨ ਦੀ ਬਰਕਤਿ ਨਾਲ) ਜਿਨ੍ਹਾਂ ਨੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ ਹੈ ਉਹਨਾਂ ਦਾ ਮਨੁੱਖਾ ਜੀਵਨ ਕਾਮਯਾਬ ਹੋ ਗਿਆ ਹੈ। 

ਹੇ ਭਾਈ! ਪਰਮਾਤਮਾ (ਦਾ ਨਾਮ) ਸਾਰੇ ਪਾਪਾਂ ਦਾ ਨਾਸ ਕਰਨ ਵਾਲਾ ਹੈ, ਕੋਈ ਪੁੰਨ-ਦਾਨ ਕੋਈ ਧਾਰਮਿਕ ਕਰਮ ਹਰਿ-ਨਾਮ ਸਿਮਰਨ ਦੇ ਬਰਾਬਰ ਨਹੀਂ ਹਨ। ਨਾਨਕ ਬੇਨਤੀ ਕਰਦਾ ਹੈ– ਹੇ ਭਾਈ! ਪਰਮਾਤਮਾ ਦਾ ਨਾਮ ਸਿਮਰ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰਦਾ ਹਾਂ। (ਸਿਮਰਨ ਦੀ ਬਰਕਤ ਨਾਲ) ਜਨਮ ਮਰਨ (ਦੇ ਗੇੜ) ਮੁੱਕ ਜਾਂਦੇ ਹਨ।1।

ਹੇ ਪ੍ਰਭੂ! ਤੂੰ ਉੱਦਮ-ਸਰੂਪ ਹੈਂ (ਤੇਰੇ ਵਿਚ ਰਤਾ ਭੀ ਆਲਸ ਨਹੀਂ ਹੈ) , ਤੂੰ ਅਪਹੁੰਚ ਹੈਂ, ਗਿਆਨ-ਇੰਦ੍ਰਿਆਂ ਦੀ ਤੇਰੇ ਤਕ ਪਹੁੰਚ ਨਹੀਂ; ਮੈਂ ਤੇਰੇ ਸੋਹਣੇ ਚਰਨਾਂ ਤੇ ਨਮਸਕਾਰ ਕਰਦਾ ਹਾਂ। ਹੇ ਪ੍ਰਭੂ! (ਮਿਹਰ ਕਰ) ਮੈਂ (ਸਦਾ) ਉਹ ਬੋਲ ਬੋਲਾਂ ਜੋ ਤੈਨੂੰ ਚੰਗਾ ਲੱਗੇ। ਤੇਰਾ ਨਾਮ ਹੀ ਨਾਨਕ ਦਾ ਆਸਰਾ ਬਣਿਆ ਰਹੇ।1। 

ਹੇ ਨਾਨਕ! (ਆਖ-) ਹੇ ਸੱਜਣੋ! ਗੁਰੂ-ਸੰਤ ਦੀ ਸਰਨ ਪਏ ਰਹੋ। (ਗੁਰੂ ਦੀ ਰਾਹੀਂ) ਬੇਅੰਤ ਮਾਲਕ-ਪ੍ਰਭੂ ਨੂੰ ਸਿਮਰ ਕੇ, ਭਗਵਾਨ ਦਾ ਨਾਮ ਜਪ ਕੇ (ਮਨੁੱਖ) ਸੁੱਕੇ ਤੋਂ ਹਰਾ ਹੋ ਜਾਂਦਾ ਹੈ।2। 

ਛੰਤੁ। (ਹੇ ਸੱਜਣੋ! ਜਿਸ ਮਨੁੱਖ ਨੂੰ) ਪ੍ਰਭੂ-ਖਸਮ ਮਿਲ ਪੈਂਦਾ ਹੈ, ਉਸ ਦਾ ਮਨ ਉਸ ਦਾ ਤਨ ਉਸ ਦਾ (ਹਰੇਕ) ਸਾਹ ਖ਼ੁਸ਼ੀ ਨਾਲ ਮਹਿਕ ਉਠਦਾ ਹੈ, ਉਸ ਨੂੰ ਬਸੰਤ ਦੀ ਰੁਤਿ ਆਨੰਦ-ਦਾਇਕ ਪ੍ਰਤੀਤ ਹੁੰਦੀ ਹੈ, ਉਸ ਵਾਸਤੇ ਮਹੀਨਾ ਚੇਤ ਉਸ ਵਾਸਤੇ ਵੈਸਾਖ ਦਾ ਮਹੀਨਾ ਸੁਖਾਂ ਨਾਲ ਭਰਪੂਰ ਹੋ ਜਾਂਦਾ ਹੈ। 

ਹੇ ਸਹੇਲੀਏ! ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਭੂ-ਪਤੀ ਦੇ ਸੋਹਣੇ ਚਰਨ ਆ ਵੱਸਣ, ਉਸ ਦਾ ਹਿਰਦਾ ਖਿੜ ਪੈਂਦਾ ਹੈ; ਜਿਸ ਹਿਰਦੇ-ਘਰ ਵਿਚ ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ ਆ ਵੱਸੇ, ਉਥੇ ਸਦਾ ਆਨੰਦ ਬਣਿਆ ਰਹਿੰਦਾ ਹੈ। ਹੇ ਸਹੇਲੀਏ! ਉਹ ਪ੍ਰਭੂ ਸੁੰਦਰ ਹੈ, ਸੋਹਣਾ ਹੈ, ਸੁਜਾਨ ਹੈ, (ਸਭ ਦੇ ਦਿਲ ਦੀ) ਜਾਣਨ ਵਾਲਾ ਹੈ। ਉਸ ਗੋਬਿੰਦ ਦੇ ਗੁਣ ਕਿਸੇ ਮੁੱਲ ਤੋਂ ਨਹੀਂ ਮਿਲ ਸਕਦੇ। 

ਹੇ ਸਹੇਲੀਏ! ਜਿਸ ਜੀਵ-ਇਸਤ੍ਰੀ ਨੇ ਚੰਗੀ ਕਿਸਮਤ ਨਾਲ ਉਸ ਦਾ ਮਿਲਾਪ ਪ੍ਰਾਪਤ ਕਰ ਲਿਆ, ਉਸ ਨੇ ਆਪਣਾ ਸਾਰਾ ਦੁੱਖ ਦੂਰ ਕਰ ਲਿਆ, ਉਸ ਦੀ ਹਰੇਕ ਆਸ ਪੂਰੀ ਹੋ ਗਈ। ਨਾਨਕ (ਭੀ ਉਸ ਦੇ ਦਰ ਤੇ) ਬੇਨਤੀ ਕਰਦਾ ਹੈ (ਤੇ ਆਖਦਾ ਹੈ– ਹੇ ਪ੍ਰਭੂ! ਜਿਹੜਾ ਭੀ ਜੀਵ) ਤੇਰੀ ਸਰਨ ਆ ਗਿਆ, (ਉਸ ਦੇ ਦਿਲੋਂ) ਮੌਤ ਦਾ ਸਹਿਮ ਦੂਰ ਹੋ ਗਿਆ।2।

ਹੇ ਨਾਨਕ! ਗੁਰੂ ਦੀ ਸੰਗਤਿ ਤੋਂ ਵਾਂਜੀ ਰਹਿ ਕੇ ਹੋਰ ਹੋਰ ਅਨੇਕਾਂ ਕਰਮ ਕਰਦੀ ਹੋਈ ਜੀਵ-ਇਸਤ੍ਰੀ (ਮਾਇਆ ਦੇ ਮੋਹ ਵਿਚ) ਭਟਕ ਭਟਕ ਕੇ ਆਤਮਕ ਮੌਤ ਸਹੇੜ ਲੈਂਦੀ ਹੈ। ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਉਹ ਜੀਵ-ਇਸਤ੍ਰੀ ਮਾਇਆ ਦੇ ਮੋਹ ਦੀਆਂ ਕੋਮਲ ਫਾਹੀਆਂ ਵਿਚ ਬੱਝੀ ਰਹਿੰਦੀ ਹੈ।1। 

ਹੇ ਨਾਨਕ! ਜਿਹੜੇ ਜੀਵ ਪ੍ਰਭੂ ਨੂੰ ਚੰਗੇ ਲੱਗਣ ਲੱਗ ਪੈਂਦੇ ਹਨ, ਉਹਨਾਂ ਨੂੰ ਉਹ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ, (ਆਪਣੇ ਚਰਨਾਂ ਤੋਂ) ਵਿਛੋੜਦਾ ਭੀ ਆਪ ਹੀ ਹੈ। (ਇਸ ਵਾਸਤੇ, ਹੇ ਭਾਈ!) ਉਸ ਪ੍ਰਭੂ ਦੀ ਸਰਨ ਪਏ ਰਹਿਣਾ ਚਾਹੀਦਾ ਹੈ ਜਿਸ ਦਾ ਬਹੁਤ ਵੱਡਾ ਤੇਜ-ਪਰਤਾਪ ਹੈ।2। 

ਛੰਤੁ। (ਹੇ ਸਹੇਲੀਏ! ਜਿਵੇਂ) ਗਰਮੀ ਦੀ ਰੁੱਤ ਬੜੀ ਕਰੜੀ ਹੁੰਦੀ ਹੈ, ਜੇਠ ਹਾੜ ਵਿਚ ਬੜੀ ਧੁੱਪ ਪੈਂਦੀ ਹੈ (ਇਸ ਰੁੱਤੇ ਜੀਅ ਜੰਤ ਬਹੁਤ ਔਖੇ ਹੁੰਦੇ ਹਨ, ਤਿਵੇਂ ਜਿਸ) ਮੰਦੇ ਭਾਗਾਂ ਵਾਲੀ ਜੀਵ-ਇਸਤ੍ਰੀ ਵਲ ਪ੍ਰਭੂ-ਪਤੀ ਨਿਗਾਹ ਨਹੀਂ ਕਰਦਾ ਉਸ ਨੂੰ ਪ੍ਰੇਮ ਦੀ ਅਣਹੋਂਦ ਸਾੜਦੀ ਹੈ। 

ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਹੀਂ ਦਿੱਸਦਾ, ਉਹ ਹਾਹੁਕੇ ਲੈ ਲੈ ਮਰਦੀ ਰਹਿੰਦੀ ਹੈ, (ਮਾਇਆ ਦੇ) ਅਹੰਕਾਰ ਵਿਚ ਉਹ ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ। ਮਾਇਆ ਦੇ ਮੋਹ ਵਿਚ ਫਸੀ ਹੋਈ ਉਹ ਪ੍ਰਭੂ-ਪਤੀ ਵਲੋਂ ਰੁੱਸੀ ਰਹਿੰਦੀ ਹੈ (ਤੇ ਸਦਾ ਇਉਂ ਤੜਫਦੀ ਰਹਿੰਦੀ ਹੈ, ਜਿਵੇਂ) ਪਾਣੀ ਤੋਂ ਬਿਨਾ ਮੱਛੀ ਤੜਫਦੀ ਹੈ। 

(ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ) ਪਾਪ ਕਰ ਕਰ ਕੇ ਘਾਬਰੀ ਰਹਿੰਦੀ ਹੈ, ਉਸ ਨੂੰ ਜਮਰਾਜ ਸਦਾ ਸਜ਼ਾ ਦੇਂਦਾ ਹੈ। ਨਾਨਕ ਬੇਨਤੀ ਕਰਦਾ ਹੈ– ਹੇ ਸਭ ਦੀਆਂ ਕਾਮਨਾ ਪੂਰੀਆਂ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ (ਮੈਨੂੰ ਆਪਣੇ ਚਰਨਾਂ ਵਿਚ ਜੋੜੀ ਰੱਖ) ।3।

 ਹੇ ਨਾਨਕ! (ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਆਪਣੇ) ਪ੍ਰੀਤਮ-ਪ੍ਰਭੂ ਨਾਲ ਪਿਆਰ ਬਣਦਾ ਹੈ, ਉਹ ਉਸ (ਪ੍ਰੀਤਮ ਤੋਂ ਬਿਨਾ) ਰਤਾ ਜਿਤਨੇ ਸਮੇ ਲਈ ਭੀ ਨਹੀਂ ਰਹਿ ਸਕਦੀ। ਬਿਨਾ ਕਿਸੇ ਉਚੇਚੇ ਜਤਨ ਦੇ ਹੀ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਉਹ ਪ੍ਰੀਤਮ ਹਰ ਵੇਲੇ ਟਿਕਿਆ ਰਹਿੰਦਾ ਹੈ।1। 

ਹੇ ਨਾਨਕ! ਅਨੇਕਾਂ ਜਨਮਾਂ ਤੋਂ ਚਲੇ ਆ ਰਹੇ ਮਿੱਤਰ ਸੱਜਣ-ਪ੍ਰਭੂ ਨੇ (ਜਿਸ ਜੀਵ-ਇਸਤ੍ਰੀ ਦਾ) ਹੱਥ ਫੜ ਕੇ (ਉਸ ਨੂੰ ਆਪਣਾ) ਬਣਾ ਲਿਆ, ਉਸ ਨੂੰ ਆਪਣਾ ਹਾਰਦਿਕ ਪਿਆਰ ਦੇ ਕੇ ਉਸ ਨੇ ਆਪਣੇ ਚਰਨਾਂ ਦੀ ਦਾਸੀ ਬਣਾ ਲਿਆ।2। 

ਛੰਤੁ। (ਹੇ ਸਹੇਲੀਏ! ਜਿਵੇਂ) ਵਰਖਾ-ਰੁੱਤ ਬੜੀ ਸੁਖਦਾਈ ਹੁੰਦੀ ਹੈ, ਸਾਵਣ ਭਾਦਰੋਂ ਦੇ ਮਹੀਨਿਆਂ ਵਿਚ (ਵਰਖਾ ਦੇ ਕਾਰਨ) ਬੜੀਆਂ ਮੌਜਾਂ ਬਣੀਆਂ ਰਹਿੰਦੀਆਂ ਹਨ, ਬੱਦਲ ਝੁਕ ਝੁਕ ਕੇ ਵਰ੍ਹਦੇ ਹਨ, ਤਲਾਬਾਂ-ਛੱਪੜਾਂ ਵਿਚ, ਧਰਤੀ ਦੇ ਟੋਇਆਂ ਵਿਚ ਹਰ ਥਾਂ ਸੁਗੰਧੀ-ਭਰਿਆ ਪਾਣੀ ਹੀ ਪਾਣੀ ਭਰ ਜਾਂਦਾ ਹੈ, (ਤਿਵੇਂ ਜਿਨ੍ਹਾਂ ਦੇ ਹਿਰਦੇ-) ਘਰ ਪਰਮਾਤਮਾ ਦੇ ਨਾਮ ਦੇ ਨੌ ਖ਼ਜ਼ਾਨਿਆਂ ਨਾਲ ਨਕਾ-ਨਕਾ ਭਰ ਜਾਂਦੇ ਹਨ, ਉਹਨਾਂ ਨੂੰ ਪਰਮਾਤਮਾ ਸਭਨੀਂ ਥਾਈਂ ਦਿੱਸਣ ਲੱਗ ਪੈਂਦਾ ਹੈ। ਸਭਨਾਂ ਦੇ ਦਿਲ ਦੀ ਜਾਣਨ ਵਾਲੇ ਮਾਲਕ-ਪ੍ਰਭੂ ਦਾ ਨਾਮ ਸਿਮਰ ਕੇ ਉਹਨਾਂ ਦੀਆਂ ਸਾਰੀਆਂ ਹੀ ਕੁਲਾਂ ਤਰ ਜਾਂਦੀਆਂ ਹਨ। 

ਹੇ ਸਹੇਲੀਏ! ਜਿਹੜੇ ਵਡਭਾਗੀ ਪਿਆਰੇ ਪ੍ਰਭੂ ਦੇ ਪ੍ਰੇਮ-ਰੰਗ ਵਿਚ (ਟਿਕ ਕੇ ਮਾਇਆ ਦੇ ਮੋਹ ਦੇ ਹੱਲਿਆਂ ਵੱਲੋਂ) ਸੁਚੇਤ ਹੋ ਜਾਂਦੇ ਹਨ, ਉਹਨਾਂ ਨੂੰ ਵਿਕਾਰਾਂ ਦੇ ਕੋਈ ਦਾਗ਼ ਨਹੀਂ ਲੱਗਦੇ, ਦਇਆ ਦਾ ਘਰ ਪ੍ਰਭੂ ਸਦਾ ਉਹਨਾਂ ਉਤੇ ਤ੍ਰੱੁਠਿਆ ਰਹਿੰਦਾ ਹੈ। ਨਾਨਕ ਬੇਨਤੀ ਕਰਦਾ ਹੈ– ਹੇ ਸਹੇਲੀਏ! ਉਹਨਾਂ ਨੂੰ ਮਨ ਵਿਚ ਸਦਾ ਪਿਆਰਾ ਲੱਗਣ ਵਾਲਾ ਖਸਮ-ਪ੍ਰਭੂ ਮਿਲ ਪੈਂਦਾ ਹੈ।4।

ਹੇ ਨਾਨਕ! (ਆਖ– ਪ੍ਰਭੂ ਦੇ ਦਰਸ਼ਨ ਦੀ) ਆਸ (ਰੱਖ ਕੇ) ਦਰਸ਼ਨ ਦੀ ਤਾਂਘ ਨਾਲ ਮੈਂ (ਭਾਲ ਕਰਦੀ) ਫਿਰਦੀ ਹਾਂ ਕਿ ਕਦੋਂ ਮੈਂ ਗੋਪਾਲ-ਪ੍ਰਭੂ ਦਾ ਦਰਸ਼ਨ ਕਰ ਸਕਾਂ। (ਮੈਂ ਭਾਲਦੀ ਹਾਂ ਕਿ) ਕੋਈ ਸੱਜਣ ਸੰਤ ਜਨ ਮੈਨੂੰ ਲੱਭ ਪਏ ਜੋ ਮੈਨੂੰ ਪ੍ਰਭੂ ਨਾਲ ਮਿਲਾਣ ਦੀ ਸਮਰੱਥਾ ਰੱਖਦਾ ਹੋਵੇ।1। 

ਹੇ ਨਾਨਕ! (ਆਖ– ਪਰਮਾਤਮਾ ਨੂੰ) ਮਿਲਣ ਤੋਂ ਬਿਨਾ (ਹਿਰਦੇ ਵਿਚ) ਠੰਢ ਨਹੀਂ ਪੈਂਦੀ, ਰਤਾ ਜਿਤਨੇ ਸਮੇ ਲਈ ਭੀ (ਸ਼ਾਂਤੀ ਨਾਲ) ਰਿਹਾ ਨਹੀਂ ਜਾ ਸਕਦਾ। ਪ੍ਰਭੂ ਦੇ ਸੰਤ ਜਨਾਂ ਦੀ ਸਰਨੀ ਪਿਆਂ (ਕੋਈ ਨ ਕੋਈ ਗੁਰਮੁਖ ਦਰਸ਼ਨ ਦੀ) ਆਸ ਪੂਰੀ ਕਰ (ਹੀ) ਦੇਂਦਾ ਹੈ।2। 

ਛੰਤੁ! (ਹੇ ਸਹੇਲੀਏ! ਜਦੋਂ) ਅੱਸੂ ਕੱਤਕ ਵਿਚ ਮਿੱਠੀ ਮਿੱਠੀ ਰੁੱਤ ਦਾ ਆਰੰਭ ਹੁੰਦਾ ਹੈ, (ਤਦੋਂ ਹਿਰਦੇ ਵਿਚ) ਪ੍ਰਭੂ (ਦੇ ਮਿਲਾਪ) ਦੀ ਤਾਂਘ ਉਪਜਦੀ ਹੈ। (ਜਿਸ ਜੀਵ-ਇਸਤ੍ਰੀ ਦੇ ਅੰਦਰ ਇਹ ਬਿਰਹੋਂ ਅਵਸਥਾ ਪੈਦਾ ਹੁੰਦੀ ਹੈ, ਉਹ) ਦੀਦਾਰ ਕਰਨ ਵਾਸਤੇ ਭਾਲ ਕਰਦੀ ਫਿਰਦੀ ਹੈ ਕਿ ਗੁਣਾਂ ਦੇ ਖ਼ਜ਼ਾਨੇ-ਪ੍ਰਭੂ ਨਾਲ ਕਦੋਂ ਮੇਲ ਹੋਵੇ। 

ਨਾਨਕ ਬੇਨਤੀ ਕਰਦਾ ਹੈ– (ਹੇ ਸਹੇਲੀਏ!) ਪਿਆਰੇ ਖਸਮ (ਦੇ ਮਿਲਾਪ) ਤੋਂ ਬਿਨਾ (ਉਸ ਦੇ ਮਿਲਾਪ ਦੇ) ਸੁਖ ਦੀ ਸਾਰ ਨਹੀਂ ਪੈ ਸਕਦੀ, ਹਾਰ ਕੰਙਣ (ਆਦਿਕ ਸਿੰਗਾਰ ਸਗੋਂ) ਦੁਖਦਾਈ ਲੱਗਦੇ ਹਨ। ਇਸਤ੍ਰੀ ਸੋਹਣੀ ਹੋਵੇ, ਸਿਆਣੀ ਹੋਵੇ, ਚਤੁਰ ਹੋਵੇ, ਵਿੱਦਿਆ-ਵਤੀ ਹੋਵੇ (ਪਤੀ ਦੇ ਮਿਲਾਪ ਤੋਂ ਬਿਨਾ ਇਉਂ ਹੀ ਹੈ, ਜਿਵੇਂ) ਸਾਹ ਆਉਣ ਤੋਂ ਬਿਨਾ ਸਰੀਰ। (ਇਹੀ ਹਾਲ ਹੁੰਦਾ ਹੈ ਜੀਵ-ਇਸਤ੍ਰੀ ਦਾ, ਜੇ ਪ੍ਰਭੂ-ਮਿਲਾਪ ਤੋਂ ਵਾਂਜੀ ਰਹੇ) ਆਸੇ ਪਾਸੇ ਦਸੀਂ ਪਾਸੀਂ ਵੇਖ-ਭਾਲ ਕਰਦੀ ਹੈ, ਉਸ ਦੇ ਮਨ ਵਿਚ ਪ੍ਰਭੂ ਨੂੰ ਮਿਲਣ ਦੀ ਤਾਂਘ ਬਣੀ ਰਹਿੰਦੀ ਹੈ। (ਉਹ ਸੰਤ ਜਨਾਂ ਅੱਗੇ ਬੇਨਤੀ ਕਰਦੀ ਰਹਿੰਦੀ ਹੈ– ਹੇ ਸੰਤ ਜਨੋਂ!) ਕਿਰਪਾ ਕਰ ਕੇ ਮੈਨੂੰ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨਾਲ ਮਿਲਾ ਦਿਉ।5।

ਹੇ ਨਾਨਕ! (ਜਿਨ੍ਹਾਂ ਮਨੁੱਖਾਂ ਨੂੰ) ਪੂਰਨ ਪ੍ਰਭੂ ਜੀ ਮਿਲ ਪਏ (ਉਹਨਾਂ ਦੇ ਅੰਦਰੋਂ) ਹੋਰ ਹੋਰ ਪਾਸੇ ਦੀ ਭਟਕਣਾ ਦੂਰ ਹੋ ਗਈ; (ਉਹਨਾਂ ਦੇ ਅੰਦਰੋਂ) ਤ੍ਰਿਸ਼ਨਾ ਦੀ ਅੱਗ ਬੁੱਝ ਗਈ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਗਏ, (ਉਹਨਾਂ ਦੇ) ਮਨ ਵਿਚ (ਉਹਨਾਂ ਦੇ) ਤਨ ਵਿਚ ਸ਼ਾਂਤੀ ਪੈਦਾ ਹੋ ਗਈ।1। 

ਹੇ ਨਾਨਕ! ਪ੍ਰਭੂ ਨੇ ਆਪ (ਹੀ) ਗੁਰੂ ਨੂੰ (ਜਗਤ ਵਿਚ) ਭੇਜਿਆ। (ਗੁਰੂ ਨੇ ਆ ਕੇ ਦੱਸਿਆ ਕਿ) ਪਰਮਾਤਮਾ ਅਸਾਂ ਜੀਵਾਂ ਤੋਂ ਦੂਰ ਨਹੀਂ ਹੈ, (ਗੁਰੂ ਨੇ ਦੱਸਿਆ ਕਿ) ਸਰਬ-ਵਿਆਪਕ ਪਰਮਾਤਮਾ ਦਾ ਸਿਮਰਨ ਕਰਨ ਨਾਲ ਮਨ ਦੀਆਂ ਭਟਕਣਾਂ ਅਤੇ ਸਾਰੇ ਡਰ ਦੂਰ ਹੋ ਜਾਂਦੇ ਹਨ।2। 

ਛੰਤੁ। ਹੇ ਭਾਈ! ਮੰਘਰ ਮੋਹ ਦੇ ਮਹੀਨੇ ਵਿਚ ਸਿਆਲ ਦੀ ਰੁੱਤ (ਆ ਕੇ) ਠੰਢ ਵਰਤਾਂਦੀ ਹੈ, (ਇਸੇ ਤਰ੍ਹਾਂ ਜਿਸ ਜੀਵ ਦੇ ਹਿਰਦੇ ਵਿਚ) ਪਰਮਾਤਮਾ ਦਾ ਪਰਕਾਸ਼ ਆ ਹੁੰਦਾ ਹੈ, ਜਿਹੜਾ ਮਨੁੱਖ ਪਰਮਾਤਮਾ ਦਾ ਦਰਸ਼ਨ ਕਰ ਲੈਂਦਾ ਹੈ, ਉਸ ਦੇ ਅੰਦਰੋਂ ਤ੍ਰਿਸ਼ਨਾ ਦੀ ਅੱਗ ਬੁੱਝ ਜਾਂਦੀ ਹੈ, ਉਸ ਦੇ ਅੰਦਰੋਂ ਮਾਇਆ ਦੇ ਵਲ-ਛਲ ਮੁੱਕ ਜਾਂਦੇ ਹਨ। 

ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਟਿਕ ਕੇ ਪ੍ਰਭੂ ਦੇ ਜਿਸ ਚਰਨ-ਸੇਵਕ ਨੇ ਪ੍ਰਭੂ ਦੀ ਸੇਵਾ-ਭਗਤੀ ਕੀਤੀ, ਉਸ ਦੀਆਂ ਮਨੋ-ਕਾਮਨਾਂ ਪੂਰੀਆਂ ਹੋ ਜਾਂਦੀਆਂ ਹਨ। (ਜਿਵੇਂ ਪਤੀ-ਮਿਲਾਪ ਨਾਲ ਇਸਤ੍ਰੀ ਦੇ) ਹਾਰ ਡੋਰ ਆਦਿਕ ਸਾਰੇ ਸ਼ਿੰਗਾਰ (ਸਫਲ ਹੋ ਜਾਂਦੇ ਹਨ, ਇਸੇ ਤਰ੍ਹਾਂ ਪ੍ਰਭੂ-ਪਤੀ ਦੇ ਮਿਲਾਪ ਵਿਚ ਹੀ ਜੀਵ-ਇਸਤ੍ਰੀ ਲਈ) ਸਾਰੇ ਆਨੰਦ ਹਨ (ਤਾਂ ਤੇ, ਹੇ ਭਾਈ!) ਅਲੱਖ ਅਭੇਵ ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ। 

ਹੇ ਭਾਈ! ਗੋਬਿੰਦ ਦਾ ਪ੍ਰੇਮ ਮੰਗਦਿਆਂ ਗੋਬਿੰਦ ਦੀ ਭਗਤੀ (ਦੀ ਦਾਤਿ) ਮੰਗਦਿਆਂ ਮੌਤ ਦਾ ਸਹਿਮ ਕਦੇ ਪੋਹ ਨਹੀਂ ਸਕਦਾ। ਨਾਨਕ ਬੇਨਤੀ ਕਰਦਾ ਹੈ– ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ, ਉਸ ਦੇ ਹਿਰਦੇ ਵਿਚ ਪ੍ਰਭੂ-ਪਿਆਰ ਦੀ ਅਣਹੋਂਦ ਨਹੀਂ ਹੁੰਦੀ।6।

ਹੇ ਨਾਨਕ! ਸੰਤਾਂ ਦੀ ਸੰਗਤਿ ਦੀ ਬਰਕਤਿ ਨਾਲ ਜਿਸ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਮਿੱਤਰ ਪ੍ਰਭੂ ਜੀ ਪਰਗਟ ਹੋ ਪਏ, ਜਿਸ ਭਾਗਾਂ ਵਾਲੀ ਜੀਵ-ਇਸਤ੍ਰੀ ਨੇ ਪ੍ਰਭੂ ਦਾ ਨਾਮ-ਧਨ ਹਾਸਲ ਕਰ ਲਿਆ, ਉਸ ਦਾ ਚਿੱਤ (ਕਦੇ ਮਾਇਆ ਵਾਲੇ ਪਾਸੇ) ਡੋਲਦਾ ਨਹੀਂ।1। 

ਹੇ ਨਾਨਕ! ਪਰਮਾਤਮਾ ਦਾ ਨਾਮ ਉਚਾਰਿਆਂ ਮਨ-ਮੰਗੀਆਂ ਮੁਰਾਦਾਂ ਮਿਲ ਜਾਂਦੀਆਂ ਹਨ, ਪਿਆਰੇ ਪ੍ਰੀਤਮ-ਪ੍ਰਭੂ ਦੇ ਚਰਨਾਂ ਵਿਚ ਜੁੜਿਆਂ (ਮਾਨੋ, ਅਨੇਕਾਂ) ਰਾਗਾਂ ਤਮਾਸ਼ਿਆਂ ਤੇ ਕੌਤਕਾਂ ਦੇ ਆਨੰਦ (ਮਾਣ ਲਈਦੇ ਹਨ) ।2। 

ਛੰਤੁ। (ਹੇ ਸਹੇਲੀਓ!) ਮਾਘ (ਦਾ ਮਹੀਨਾ) ਫੱਗਣ (ਦਾ ਮਹੀਨਾ, ਇਹ ਦੋਵੇਂ ਭੀ ਬੜੀਆਂ) ਖ਼ੂਬੀਆਂ ਵਾਲੇ ਹਨ, (ਇਹਨਾਂ ਮਹੀਨਿਆਂ ਦੀ) ਬਰਫ਼ਾਨੀ ਰੁੱਤ ਮਨਾਂ ਵਿਚ ਪਿਆਰੀ ਲੱਗਦੀ ਹੈ, (ਇਸੇ ਤਰ੍ਹਾਂ ਜਿਸ ਹਿਰਦੇ ਵਿਚ ਠੰਢ ਦਾ ਪੁੰਜ ਪ੍ਰਭੂ ਆ ਵੱਸਦਾ ਹੈ, ਉਥੇ ਭੀ ਵਿਕਾਰਾਂ ਦੀ ਤਪਸ਼ ਮੁੱਕ ਜਾਂਦੀ ਹੈ) । ਹੇ ਸਹੇਲੀਓ! ਤੁਸੀ (ਸ਼ਾਂਤੀ ਦੇ ਸੋਮੇ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ। (ਜਿਹੜੀ-ਜੀਵ-ਇਸਤ੍ਰੀ ਇਹ ਉੱਦਮ ਕਰਦੀ ਹੈ, ਉਸ ਦੇ) ਹਿਰਦੇ-ਘਰ ਵਿਚ ਪ੍ਰਭੂ-ਪਤੀ ਆ ਪਰਗਟਦਾ ਹੈ। 

ਹੇ ਸਹੇਲੀਓ! (ਜਿਸ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ) ਪ੍ਰੀਤਮ ਪ੍ਰਭੂ ਜੀ ਆ ਵੱਸਦੇ ਹਨ, (ਜਿਹੜੀ ਜੀਵ-ਇਸਤ੍ਰੀ ਆਪਣੇ) ਮਨ ਵਿਚ ਪ੍ਰਭੂ-ਪਤੀ ਦਾ ਧਿਆਨ ਧਰਦੀ ਹੈ, (ਉਸ ਦੇ ਹਿਰਦੇ ਦੀ) ਸੇਜ ਸੋਹਣੀ ਸੁੰਦਰ ਹੋ ਜਾਂਦੀ ਹੈ। ਉਹ ਜੀਵ-ਇਸਤ੍ਰੀ (ਉਸ ਸਰਬ-ਵਿਆਪਕ ਦਾ) ਦਰਸ਼ਨ ਕਰ ਕੇ ਮਸਤ ਰਹਿੰਦੀ ਹੈ, ਉਸ ਨੂੰ ਜੰਗਲ, ਘਾਹ-ਬੂਟ, ਤਿੰਨ ਭਵਨ ਹਰੇ-ਭਰੇ ਦਿੱਸਦੇ ਹਨ। 

ਹੇ ਸਹੇਲੀਓ! ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਮਿਲ ਪੈਂਦਾ ਹੈ, ਜਿਹੜੀ ਜੀਵ-ਇਸਤ੍ਰੀ ਆਪਣੇ ਮਨ ਵਿਚ ਉਸ ਦਾ ਪਵਿੱਤਰ ਨਾਮ-ਮੰਤ੍ਰ ਜਪਦੀ ਹੈ, ਉਸ ਦੀ ਹਰੇਕ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ। ਨਾਨਕ ਬੇਨਤੀ ਕਰਦਾ ਹੈ– ਹੇ ਸਹੇਲੀਓ! ਤੁਸੀ ਭੀ ਮਾਇਆ ਦੇ ਆਸਰੇ ਪ੍ਰਭੂ-ਪਤੀ ਨੂੰ ਮਿਲ ਕੇ ਸਦਾ ਆਤਮਕ ਆਨੰਦ ਮਾਣਿਆ ਕਰੋ।7।

ਹੇ ਭਾਈ! ਸੰਤ ਜਨ (ਜੀਵਾਂ ਦੀ) ਜਿੰਦ ਦੇ ਮਦਦਗਾਰ (ਬਣਦੇ ਹਨ) , (ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰੱਥਾ ਰੱਖਦੇ ਹਨ। ਹੇ ਨਾਨਕ! ਪਰਮਾਤਮਾ ਦੇ ਨਾਮ ਨਾਲ ਪਿਆਰ ਕਰਨ ਵਾਲੇ (ਗੁਰਮੁਖ ਜਗਤ ਵਿਚ ਹੋਰ) ਸਭ ਪ੍ਰਾਣੀਆਂ ਤੋਂ ਸ੍ਰੇਸ਼ਟ ਮੰਨੇ ਜਾਂਦੇ ਹਨ।1। 

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ, ਉਹੀ (ਅਸਲ) ਸੂਰਮੇ ਹਨ, ਉਹੀ (ਅਸਲ) ਬਹਾਦਰ ਹਨ। ਹੇ ਨਾਨਕ! (ਆਖ-) ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਜਪ ਕੇ (ਸੰਸਾਰ-ਸਮੁੰਦਰ ਦੇ) ਪਾਰਲੇ ਕੰਢੇ ਪਹੁੰਚ ਗਏ, ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ।2। 

ਛੰਤੁ। (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ ਪ੍ਰਭੂ ਦੇ) ਚਰਨ ਟਿਕੇ ਰਹਿੰਦੇ ਹਨ, ਤੇ ਹੋਰ ਮਾਇਕ ਸੰਕਲਪ ਪ੍ਰਭੂ ਦੀ ਯਾਦ ਤੋਂ ਹੇਠਾਂ ਰਹਿੰਦੇ ਹਨ, (ਉਹਨਾਂ ਦੇ ਅੰਦਰੋਂ ਹਰੇਕ ਕਿਸਮ ਦਾ) ਸਾਰਾ ਦੁੱਖ ਮਿਟ ਜਾਂਦਾ ਹੈ। ਜਿਨ੍ਹਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਆ ਵੱਸਦੀ ਹੈ, ਉਹਨਾਂ ਦੇ ਜਨਮ ਮਰਨ ਦੇ ਦੁੱਖ-ਕਲੇਸ਼ ਖ਼ਤਮ ਹੋ ਜਾਂਦੇ ਹਨ। ਉਹ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ (ਸਦਾ) ਰੰਗੇ ਰਹਿੰਦੇ ਹਨ, ਉਹ ਆਤਮਕ ਅਡੋਲਤਾ ਵਿਚ (ਸਦਾ) ਮਸਤ ਰਹਿੰਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਦੇ ਮਨ ਤੋਂ ਰਤਾ ਭਰ ਸਮੇ ਲਈ ਭੀ ਨਹੀਂ ਭੁੱਲਦਾ। ਉਹ ਮਨੁੱਖ ਆਪਾ-ਭਾਵ ਤਿਆਗ ਕੇ ਸਭ ਗੁਣਾਂ ਦੇ ਮਾਲਕ ਪਰਮਾਤਮਾ ਦੇ ਚਰਨਾਂ ਦੀ ਸਰਨ ਪਏ ਰਹਿੰਦੇ ਹਨ। 

ਨਾਨਕ ਬੇਨਤੀ ਕਰਦਾ ਹੈ– ਹੇ ਭਾਈ! ਗੁਣਾਂ ਦੇ ਖ਼ਜ਼ਾਨੇ, ਮਾਇਆ ਦੇ ਪਤੀ, ਸਾਰੀ ਸ੍ਰਿਸ਼ਟੀ ਦੇ ਮੁੱਢ ਸੁਆਮੀ ਗੋਬਿੰਦ ਨੂੰ ਸਦਾ ਨਮਸਕਾਰ ਕਰਿਆ ਕਰ, (ਤੇ ਅਰਦਾਸ ਕਰਿਆ ਕਰ = ਹੇ ਪ੍ਰਭੂ! ਮੇਰੇ ਉਤੇ) ਮਿਹਰ ਕਰ (ਮੈਂ ਭੀ ਤੇਰਾ ਨਾਮ ਜਪਦਾ ਰਹਾਂ) , ਤੂੰ ਹਰੇਕ ਜੁਗ ਵਿਚ ਇਕੋ ਅਟੱਲ ਸਰੂਪ ਵਾਲਾ ਰਹਿੰਦਾ ਹੈਂ।8।1।6।8।

Ramkali Mahala 5 Ruti Sloku ॥ Ekonkaar Satgur Prasad ॥

O Nanak! (Akh – O brother!) Saluting the Supreme Lord, I ask (from His presence) the dust of the feet of the saints, and removing self-consciousness, I chant the name of that all-pervasive Lord.1.

Lord Patishah is the remover of all sins, the remover of all fears, the ocean of happiness, the one who has mercy on the poor, the one who destroys the sufferings (of the poor). O Nanak! Meditate on Him always. 2.


sort out O you of great portions! Keep singing the praises of God. Oh God! Have mercy (on me) (I also keep singing your praises. O brother! The seasons, the moments, the hours spent chanting the praises of God, those times are beautiful.

Hey brother! The people who live in the color of love of God's qualities, the people who have single-mindedly meditated on God, those people are fortunate. Hey brother! (With the blessing of meditation) Those who have attained union with God have succeeded in their human life.

Hey brother! God (name) is the destroyer of all sins, no charity, no religious work is equal to chanting Hari-Naam. Nanak requests – O brother! By meditating on God's name I attain spiritual life. (By the blessing of meditation) the cycles of birth and death are ended. 1.

O Lord! You are the form of enterprise (there is not even laziness in you), you are inaccessible, the senses do not reach you; I salute your beautiful feet. O Lord! (Please) let me (always) speak the words that please You. May your name be Nanak's refuge. 1.

O Nanak! (Akh-) Hey gentlemen! Stay in the shelter of Guru-Sant. By meditating (through the Guru) on the Infinite Master, by chanting the Lord's name, (man) turns from dry to green. 2.

sort out (O Gentlemen! To the man who) receives Lord-Khasam, his mind, his body, his (each) breath is fragrant with joy, the season of spring appears to him as pleasant, for him the month is alert. Because the month of Vaisakh becomes full of happiness.

Hey friend! The heart of the woman in whose heart the beautiful feet of the Lord and husband come to dwell, her heart blossoms; In the heart-house in which the ever-abiding Lord dwells, there is always joy. Hey friend! That Lord is Beautiful, Beautiful, Sujana, Knower (of all hearts). The qualities of that Gobind cannot be matched at any price.

Hey friend! The woman who by good fortune obtained his union, all her sorrows were removed, her every hope was fulfilled. Nanak (even before him) begs (and says - O Lord! Every living being) has come to your shelter, (from his heart) the fear of death has been removed. 2.

O Nanak! Deprived of the Guru's company and doing many other deeds, the living woman (under the spell of maya) goes astray and suffers spiritual death. According to the rites of her deeds, she remains bound in the soft snares of Maya's love. 1.

O Nanak! Those beings who start to like the Lord, He joins them to His feet, He separates them (from His feet). (For this, O brother!) One should rest on the head of that Lord who has great splendor. 2.

sort out (O friend! Like) the summer season is very harsh, the sun shines in the summer months (in this season, life is very difficult, just like) the husband and wife do not look at a woman with bad fortune, love her. Absence of burns.

The living woman whom the Lord-Husband does not see, she goes on moaning and dying, in the ego (of Maya) she robs her spiritual life. Caught in the love of Maya, she is annoyed by the Lord (and always suffers, like) a fish without water.

(O friend! The living woman) who commits sins and lives in fear, Jamraj always punishes her. Nanak pleads – O fulfiller of all wishes! I have come to you (keep me at your feet) 3.

 O Nanak! (The woman in whose heart love is formed with her) Beloved Lord, she cannot live without him (beloved) even for a long time. Without any great effort, in his mind, in his heart, that beloved remains all the time. 1.

O Nanak! The Lord, who has been a friend for many births, took (the woman's) hand and made her (her) his own, by giving her his hearty love, he made her the slave of his feet. 2.

sort out (O friend! Like) the rainy season is very pleasant, in the months of Savan Bhadron (due to the rain) there is a lot of fun, the clouds are bending and raining, in the ponds and ponds, in the pits of the earth, there is fragrance everywhere. Filled water becomes full of water, (those whose hearts-) houses are filled with the nine treasures of God's name, they start seeing God everywhere. By meditating on the name of the Lord, who knows the hearts of all, all their clans vanish.

Hey friend! Those who become conscious in the love-colour of the Blessed Beloved Lord (staying away from the waves of Maya's infatuation), they do not feel any stain of vice, the Lord's abode of mercy always dwells upon them. Nanak requests – O friend! They find Khasam-Prabhu who is always dear in their mind. 4.

O Nanak! (Hopefully) with the hope (of seeing the Lord) with longing for the vision, I (seek) when I can see Gopal-Prabhu. (I seek that) I find a gentleman, a saint, who has the ability to unite me with the Lord. 1.

O Nanak! Without meeting (Akh- God) there is no coldness (in the heart), Rata cannot remain (peacefully) for any length of time. The Sarni Pian of the saints of the Lord fulfills the hope (of seeing Gurmukh). 2.

Sort out! (O friends! When) the sweet season begins in Assu Katak, (then in the heart) longing for (the union of) the Lord arises. (The living woman within whom this birah state is born, she) wanders around looking to see when she will meet the treasure-of-the-Lord.

Nanak pleads – (O friend!) Beloved


Without (the union of) Khasam (her union) there is no essence of happiness, necklaces (rather, primitive ornaments) look painful. A woman may be beautiful, wise, clever, educated (without the union of her husband, it is the same, like) a body without breathing. (Same is the case with the living woman, if she is deprived of meeting with the Lord) She looks around in ten directions, the longing to meet the Lord remains in her mind. (She keeps pleading with the Saints – Oh Saints!) Please make me the treasure of virtues with God. 5.

O Nanak! (Those who) have met Puran Prabhu ji (within them) other side wanderings are removed; (From within them) the fire of desire was extinguished, (their hearts) became cool, (their) minds (their) bodies became peaceful. 1.

O Nanak! The Lord himself (himself) sent the Guru (into the world). (The Guru came and told that) God is not far from us beings, (The Guru told that) by meditating on the omnipresent God, the distractions of the mind and all fears are removed. 2.

sort out Hey brother! In the month of Manghar Moh, the season of Sial (comes) and uses cold, (in the same way in the heart of the creature) the revelation of God comes, the man who sees God, the fire of desire is extinguished from within him. , the illusions of Maya disappear from within him.

Hey brother! By staying in the presence of the Lord, the devotees of the Lord who serve the Lord, their desires are fulfilled. All the adornments (like those of the wife with husband-husband) are (successful, similarly for the wife-wife in the union of Lord-husband) are all joys (so, O brother!) Alak Abheva Prabhu's qualities. keep singing

Hey brother! Asking for the love of Gobind, asking for the bhakti (gift) of Gobind, the fear of death can never be understood. Nanak requests - The woman whom the Lord has joined at His feet, there is no absence of love for the Lord in her heart. 6.

O Nanak! With the blessing of the company of saints, the soul in whose heart-house the friend Prabhu ji has appeared, the soul with parts who has acquired the name and wealth of the Lord, her mind never wavers (on the side of maya). 1.

O Nanak! By chanting the name of the Lord, the desires of the mind are met, the joy of (mano, many) ragas, tamashas and kautakas (enjoys) being joined at the feet of the beloved Lord. 2.

sort out (O friends!) The month of Magha and the month of Phagan, these two are also very auspicious. , even there the heat of vices ceases). Hey friends! You sing a song of praise (of God, the source of peace). In the heart-house of (the woman who undertakes this venture,) the Lord appears.

Hey friends! (The woman in whose heart-house) the beloved Lord resides, (the woman who focuses on the Lord-Husband in her) mind, the leaf (of her heart) becomes beautiful. She is enraptured by the sight of the Jiva-Istri (the Universal One), she sees the forest, the grass, the three buildings green.

Hey friends! The living woman who meets Lord-Husband, the living woman who chants his holy name-mantra in her mind, her every mental desire is fulfilled. Nanak requests – O friends! You too, with the support of Maya, always enjoy the spiritual joy by meeting the Lord. 7.

Hey brother! Saints (become) the helpers of the living beings, have the ability to pass (the living beings) across the world-ocean. O Nanak! Those who love the name of God (others in the Gurmukh world) are considered superior to all creatures. 1.

Hey brother! The people who got deep connection with God, they crossed the world-sea, they are the (real) heroes, they are the (real) brave. O Nanak! (Akh-) Those people who have reached the far shore (of the world-sea) by chanting the name of God, I am blessed by them. 2.

sort out (O brother! In whose hearts the feet of the Lord always remain, and other delusional thoughts remain below the remembrance of the Lord, all suffering (of every kind) is eradicated. Those in whom devotion to God dwells, the sufferings of birth and death are over. Those people are (ever) immersed in the love-color of the Lord, they are (ever) intoxicated in spiritual stability, the name of God is not forgotten from their mind even for a whole day. Those human beings abandon their ego and lie at the feet of God, the owner of all virtues.

Nanak requests – O brother! Always salute Gobind, the treasure of virtues, the husband of Maya, the first lord of all creation, (and pray = O Lord! Have mercy on me (I also keep chanting your name), You are the only immutable form in every age). Vala lives. 8.1.6.8.


Popular posts from this blog

ਰਾਮਕਲੀ ਮਹਲਾ ੫ ਰੁਤੀ ਸਲੋਕੁ     ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬ...

Hukamnama Sahib Feb 28,2021