Posts

Showing posts from December, 2024

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥

 ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥  ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ। ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿ...

Dec 22 | 2024 | Hukamnama Sahib | ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮ...

Image
     ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥   JAITSREE, NINTH MEHL: O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. || 1 || Pause || I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. || 1 || I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. || 2 || I have no merit, and I know nothing about...

Dec 21 | 2024 | Hukamnama Sahib | ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ ...

Image

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲ੍ਹ੍ਹੀ ਅਨੂਪਾ ॥੧॥ ਰਹਾਉ ॥

  ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭     ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲ੍ਹ੍ਹੀ ਅਨੂਪਾ ॥੧॥ ਰਹਾਉ ॥ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥ ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥ ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥ ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥ ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥੩॥ ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥ ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥੪॥੧॥੮੭॥ ਅਰਥ:  ਹੇ ਭਾਈ! ਜਿਸ ਮਨ-ਮੰਦਰ ਵਿਚ ਗੁਰੂ ਦੇ ਸ਼ਬਦ-ਦੀਵੇ ਦੀ ਰਾਹੀਂ (ਆਤਮਕ ਜੀਵਨ ਦਾ) ਚਾਨਣ ਜਾਂਦਾ ਹੈ ,  ਉਸ ਮਨ-ਮੰਦਰ ਵਿਚ ਆਤਮਕ ਗੁਣ-ਰਤਨਾਂ ਦੀ ਬੜੀ ਸੁੰਦਰ ਕੋਠੜੀ ਖੁਲ੍ਹ ਜਾਂਦੀ ਹੈ (ਜਿਸ ਦੀ ਬਰਕਤਿ ਨਾਲ ਨੀਵੇਂ ਜੀਵਨ ਵਾਲੇ) ਹਨੇਰੇ ਦਾ ਉਥੋਂ ਨਾਸ ਹੋ ਜਾਂਦਾ ਹੈ।੧। ਰਹਾਉ। ( ਗੁਰੂ ਸ਼ਬਦ-ਦੀਵੇ ਦੇ ਚਾਨਣ ਵਿਚ) ਜਦੋਂ (ਅੰਦਰ-ਵੱਸਦੇ) ਪ੍ਰਭੂ ਦਾ ਦਰਸ਼ਨ ਹੁੰਦਾ ਹੈ ਤਦੋਂ ਮੇਰ-ਤੇਰ ਵਾਲੀਆਂ ਸਭੇ ਸੁੱਧਾਂ ਭੁੱਲ ਜਾਂਦੀਆਂ ਹਨ, ਪਰ ਉਸ ਅਵਸਥਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਜਿਵੇਂ ਤਾਣੇ ਪੇਟੇ ਦੇ ਧਾਗੇ ਆਪੋ ਵਿਚ ਮਿਲੇ ਹੁੰਦੇ ਹਨ, ਤਿਵੇਂ ਉਸ ਪ੍ਰਭੂ ਵਿਚ ਹੀ ਸੁਰਤਿ ਡੁੱਬ ਜਾਂਦੀ ਹੈ, ਉਸ ਪ੍ਰਭੂ ਦੇ ਚਰਨਾ...

Dec 19 | 2024 | Hukamnama Sahib | ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ...

Image

ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥

  ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥ ਅਰਥ: ਹੇ ਨਾਨਕ ਜੀ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ। (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ॥੧॥ ਹੇ ਨਾਨਕ ਜੀ! ਜੋ ਮ niਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ॥੨॥ ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ ਜੀ! ਜੋ ਮਨੁੱਖ ਨਾਮ ਸਿਮਰਦਾ ...

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ...

Image

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥

  ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ ਅਰਥ:  ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ ) ,  ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ। ( ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ )  ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ )  ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧। ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ ,  ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜ...

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤ...

Image

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ...

Image

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥

    ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥   ਅਰਥ:  ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ।  ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ।ਰਹਾਉ। ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।੧। ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾ...

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥

   ਸੋਰਠਿ ਮਹਲਾ ੩ ਘਰੁ ੧ ਤਿਤੁਕੀ      ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾ...

ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ||

Image

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥

  ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ )  ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। ( ਪਰ, ਹੇ ਭਾਈ !)  ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ।  ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ )  । ੧। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (...

ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥

   ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥ ਅਰਥ:  ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ, (ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ। ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ, ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਚੁੱਭੀ ਲਾਈ ਹੈ। ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ। ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿ...

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥

   ਸਲੋਕੁ   ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥   ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥   ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ ਅਰਥ:  ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰ...

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ਜਬ ਜਰੀਐ ਤਬ ਹੋਇ...

Image
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥   ਅਰਥ:  ( ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ ,)  ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ )  । ੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ?  ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ...
   ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥   ਅਰਥ:  ( ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ ,)  ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ )  । ੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ?  ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀ...

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥

Image

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥

Image
 The daily Hukamnama sahib from Sri Darbar Sahib Amritsar including Punjabi and English translation audio RAAG SORAT’H, THE WORD OF DEVOTEE KABEER JEE, FIRST HOUSE: ONE UNIVERSAL CREATOR GOD. BY THE GRACE OF THE TRUE GURU: ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱ...

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾ...

Image

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥

   ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ    ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥ ਹੇ ਮੋਹਨ-ਪ੍ਰਭੂ! ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ -)  ਹੇ ਭੈਣ! ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ ,  ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ )  । ੧।ਰਹਾਉ। ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ -)  ਹੇ ਭੈਣ! ਮੈਨੂੰ ਸੋਹ...

ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ॥#hukamnamasahib #sriharmanders...

Image

ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥

    ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥   JAITSREE, NINTH MEHL: O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. || 1 || Pause || I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. || 1 || I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. || 2 || I have no merit, and I know nothing about medit...

Dec 07 | 2024 | Hukamnama Sahib | ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰ...

Image

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥  ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ...

Dec 06 | 2024 | Hukamnama Sahib | ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥

   ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥ ਅਰਥ:  ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ।੧।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ )  । ੧। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ।੨।੬।੩੭। DHANASAREE MEHLA ll5ll My Guru gives the Naam, the Name of the L...

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥  ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿ...

Dec 03 | 2024 | Hukamnama Sahib | ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ...

Image

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥

   ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ    .  ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥   ਇਹ ਜਗਤ (ਭਾਵ, ਹਰੇਕ ਜੀਵ ) ( ਇਹ ਚੀਜ਼ 'ਮੇਰੀ '   ਬਣ ਜਾਏ, ਇਹ ਚੀਜ਼ 'ਮੇਰੀ '   ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ!...

Dec 02 | 2024 | Hukamnama Sahib | ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ...

Image
   The daily Hukamnama Sahib from Sri Darbar Sahib Amritsar including English and Punjabi translation audio   ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ ...