ਰਾਮਕਲੀ ਮਹਲਾ ੧ ਸਿਧ ਗੋਸਟਿ     ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥ ਅਰਥ:  ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਦਾ ਜਨਮ ਮਰਨ ਦਾ ਚੱਕਰ ਮੁੱਕ ਜਾਂਦਾ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਲੈਂਦਾ ਹੈ। ਗੁਰੂ ਦੇ ਸਨਮੁਖ ਮਨੁੱਖ ਖੋਟੇ ਤੇ ਖਰੇ ਕੰਮਾਂ ਦਾ ਭੇਤੀ ਹੋ ਜਾਂਦਾ ਹੈ (ਇਸ ਵਾਸਤੇ ਖੋਟੇ ਕੰਮਾਂ ਵਿਚ ਫਸਦਾ ਨਹੀਂ ਤੇ) ਅਡੋਲਤਾ ਵਿਚ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ। ਗੁਰਮੁਖਿ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਟਿਕਿਆ ਰਹਿੰਦਾ ਹੈ, (ਇਸ ਤਰ੍ਹਾਂ) ਹੇ ਨਾਨਕ! ਗੁਰਮੁਖ (ਦੀ ਜ਼ਿੰਦਗੀ) ਦੇ ਰਾਹ ਵਿਚ (ਵਿਕਾਰਾਂ ਦੀ) ਕੋਈ ਰੋਕ ਨਹੀਂ ਪੈਂਦੀ। 41।  ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ ਜਲਾਏ ॥ ਗੁਰਮੁਖਿ ਸਾਚੇ ਕੇ ਗੁਣ ਗਾਏ ॥ ਗੁਰਮੁਖਿ ਸਾਚੈ ਰਹੈ ਸਮਾਏ ॥ ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥ ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥ ਅਰਥ:  ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ਨਿਰੰਜਨ ਦਾ ਨਾਮ ਪ੍ਰਾਪਤ ਕਰਦਾ ਹੈ (ਕਿਉਂਕਿ) ਉਹ (ਆਪਣੀ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ। ਗੁਰੂ ਦੇ ਸਨਮੁਖ ਹੋ ਕੇ ਮਨੁੱਖ ਸੱਚੇ ਪ੍ਰਭੂ ਦੇ ...

Dec 29 | 2024 | Hukamnama Sahib ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ...

Popular posts from this blog

ਰਾਮਕਲੀ ਮਹਲਾ ੫ ਰੁਤੀ ਸਲੋਕੁ     ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬ...

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥