Posts

Showing posts from January, 2025

ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ     ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਕੁਟੰਬ ਜਤਨ ਕਰ...

Image
ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ     ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥ ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥ ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥  ਪਉੜੀ ॥ ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥ ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ ਜਿਨ ਸਿਉ ਸੋਈ ਹੇਤੁ ॥ ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ ॥ ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ ॥ ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥੪॥  ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    ੴ ਸਤਿਗੁਰ ਪ੍ਰਸਾਦਿ ॥ ਅਰਥ: ਮਨੁੱਖ ਆਪਣੇ ਟੱਬਰ ਵਾਸਤੇ ਕਈ ਕੋਸ਼ਿਸ਼ਾਂ ਕਰਦੇ ਹਨ, ਮਾਇਆ ਦੀ ਖ਼ਾਤਰ ਅਨੇਕਾਂ ਆਹਰ ਕਰਦੇ ਹਨ, ਪਰ ਪ੍ਰਭੂ ਦੀ ਭਗਤੀ ਦੀ ਤਾਂਘ ਤੋਂ ਸੱਖਣੇ ਰਹਿੰਦੇ ਹਨ, ਤੇ ਹੇ ਨਾਨਕ! ਜੋ ਜੀਵ ਪ੍ਰਭੂ ਨੂੰ ਵਿਸਾਰਦੇ ਹਨ ਉਹ (ਮਾਨੋ) ਜਿੰਨ ਭੂਤ ਹਨ।੧। ਜੇਹੜੀ ਪ੍ਰੀਤਿ (ਪ੍ਰਭੂ ਤੋਂ ਬਿਨਾ) ਕਿਸੇ ਹੋਰ ਨਾਲ ਲਾਈਦੀ ਹੈ, ਉਹ ਆਖ਼ਰ ਟੁੱਟ ਜਾਂਦੀ ਹੈ। ਪਰ, ਹੇ ਨਾਨਕ! ਜੇ ਸਾਈਂ ਪ੍ਰਭੂ ਨਾਲ ਰੱਤੇ ਰਹੀਏ, ਤਾਂ ਇਹੋ ਜਿਹੀ ਜੀਵਨ-ਜੁਗਤਿ ਸਦਾ ਕਾਇਮ ਰਹਿੰਦੀ ਹੈ।੨। ਅਰਥ: ਜਿਸ ਜਿੰਦ ਦੇ ਵਿਛੁੜਨ ਨਾਲ (ਮਨੁੱਖ ਦਾ) ਸਰੀਰ ਸੁਆਹ ਹੋ ਜਾਂਦਾ ਹੈ, ਸਾਰੇ ਲੋਕ (ਉਸ ਸਰੀਰ) ਨੂੰ ਅਪਵਿੱਤ੍ਰ ਆਖਣ ਲੱਗ ਪੈਂਦੇ ਹਨ; ਜਿਨ੍ਹਾਂ ਸਨਬੰਧੀਆਂ ਨਾਲ ਇਤਨਾ ਪਿਆਰ ਹੁੰਦ...

ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾ...

Image
ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥   ਅਰਥ:  ( ਮੇਰੇ ਅੰਦਰ) ਸਤਿਗੁਰੂ ਦੀ ਸਿੱਖਿਆ ਨਾਲ ਐਸੀ ਬੁੱਧ ਜਾਗ ਪਈ ਹੈ ਕਿ ਮੇਰੀ ਜਨਮ-ਮਰਨ ਦੀ ਭਟਕਣਾ ਮੁੱਕ ਗਈ ਹੈ, ਪ੍ਰਭੂ-ਚਰਨਾਂ ਵਿਚ ਮੇਰੀ ਸੁਰਤ ਜੁੜ ਗਈ ਹੈ, ਤੇ ਮੈਂ ਜਗਤ ਵਿਚ ਵਿਚਰਦਾ ਹੋਇਆ ਹੀ ਉਸ ਹਾਲਤ ਵਿਚ ਟਿਕਿਆ ਰਹਿੰਦਾ ਹਾਂ ਜਿੱਥੇ ਮਾਇਆ ਦੇ ਫੁਰਨੇ ਨਹੀਂ ਉਠਦੇ।੧। ਰਹਾਉ। ਹੇ ਪੰਡਿਤ! ਜਿਵੇਂ ਕੈਂਹ ਦੇ ਭਾਂਡੇ ਨੂੰ ਠਣਕਾਇਆਂ ਉਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ (ਠਣਕਾਣਾ) ਛੱਡ ਦੇਈਏ ਤਾਂ ਉਹ ਅਵਾਜ਼ ਕੈਂਹ ਵਿਚ ਹੀ ਮੁੱਕ ਜਾਂਦੀ ਹੈ, ਤਿਵੇਂ ਇਸ ਸਰੀਰਕ ਮੋਹ ਦਾ ਹਾਲ ਹੈ। (ਜਦੋਂ ਦੀ ਬੁੱਧ ਜਾਗੀ ਹੈ) ਮੇਰਾ ਸਰੀਰ ਨਾਲੋਂ ਮੋਹ ਮਿਟ ਗਿਆ ਹੈ (ਮੇਰਾ ਇਹ ਮਾਇਕ ਪਦਾਰਥਾਂ ਨਾਲ ਠਟਕਣ ਵਾਲਾ ਭਾਂਡਾ ਭੱਜ ਗਿਆ ਹੈ ) ,  ਹੁਣ ਪਤਾ ਹੀ ਨਹੀਂ ਕਿ ਉਹ ਤ੍ਰਿਸ਼ਨਾ ਦੀ ਅਵਾਜ਼ ਕਿੱਥੇ ਜਾ ਗੁੰਮ ਹੋਈ ਹੈ।੧। ( ਸਤਿਗੁਰੂ ਦੀ ਸਿੱਖਿਆ ਨਾਲ ਬੁੱਧ ਜਾਗਣ ਤੇ )  ਮੈਂ ਅੰਦਰਲੀ ਖਿੱਝ ਦੂਰ ਕਰ ਲਈ ਹੈ, ਹੁਣ ਮੈਨੂੰ ਹਰੇਕ ਘਟ ਵਿਚ ਪ੍ਰਭੂ ਦੀ ਜੋਤ ...

ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇ...

Image

ਸਲੋਕ ਮਃ ੨ ॥ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉ...

Image
ਸਲੋਕ ਮਃ ੨ ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਮਃ ੨ ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥ ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥ ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥ ਮਃ ੨ ॥ ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥੩॥ ਪਉੜੀ ॥ ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥ ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥ ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥ ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥ ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥ ਵੀਰਵਾਰ, ੧੯ ਪੋਹ (ਸੰਮਤ ੫੫੬ ਨਾਨਕਸ਼ਾਹੀ) ( ਅੰਗ: ੯੫੪) ਪੰਜਾਬੀ ਵਿਆਖਿਆ:  ਸਲੋਕ ਮਃ ੨ ॥ ਜੇ ਕੋਈ ਅੰਨ੍ਹਾ ਮਨੁੱਖ (ਕਿਸੇ ਹੋਰ ਨੂੰ) ਰਾਹ ਦੱਸੇ ਤਾਂ (ਉਸ ਰਾਹ ਉਤੇ) ਉਹੀ ਤੁਰਦਾ ਹੈ ਜੋ ਆਪ ਅੰਨ੍ਹਾ ਹੋਵੇ; ਹੇ ਨਾਨਕ! ਸੁਜਾਖਾ ਮਨੁੱਖ (ਅੰਨ੍ਹੇ ਦੇ ਆਖੇ) ਕੁਰਾਹੇ ਨਹੀਂ ਪੈਂਦਾ । (ਪਰ ਆਤਮਕ ਜੀਵਨ ਵਿਚ) ਇਹੋ ਜਿਹੇ ਬੰਦਿਆਂ ਨੂੰ ਅੰਨ੍ਹੇ ਨਹੀਂ ਕਹੀਦਾ ਜਿਨ੍ਹਾਂ ਦੇ ਮੂੰਹ ਉਤੇ ਅੱਖਾਂ ਨਹੀਂ ਹਨ, ਹੇ ਨਾਨਕ! ਅੰਨ੍ਹੇ ਉਹੀ ਹਨ ਜੋ ਮਾਲਕ-ਪ੍ਰਭੂ ਤੋਂ ਖੁੰਝੇ ਜਾ ਰਹੇ ਹਨ ।੧।ਜਿਸ ਮਨੁੱਖ ਨੂੰ ਮਾਲਕ-ਪ੍ਰਭੂ ਨੇ ਆਪ ਅੰਨ੍ਹ...