ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥ । SORAT’H, FIFTH MEHL: I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 || ਅਰਥ:  ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ। ( ਹੇ ਭਾਈ! ਜੇਹੜਾ ਭੀ...

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅ...

 

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

SORAT’H, FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

Popular posts from this blog

ਰਾਮਕਲੀ ਮਹਲਾ ੫ ਰੁਤੀ ਸਲੋਕੁ     ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬ...

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥