ਰਾਮਕਲੀ ਮਹਲਾ ੧ ਸਿਧ ਗੋਸਟਿ     ੴ ਸਤਿਗੁਰ ਪ੍ਰਸਾਦਿ ॥

ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥

ਅਰਥ: ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਦਾ ਜਨਮ ਮਰਨ ਦਾ ਚੱਕਰ ਮੁੱਕ ਜਾਂਦਾ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਲੈਂਦਾ ਹੈ। ਗੁਰੂ ਦੇ ਸਨਮੁਖ ਮਨੁੱਖ ਖੋਟੇ ਤੇ ਖਰੇ ਕੰਮਾਂ ਦਾ ਭੇਤੀ ਹੋ ਜਾਂਦਾ ਹੈ (ਇਸ ਵਾਸਤੇ ਖੋਟੇ ਕੰਮਾਂ ਵਿਚ ਫਸਦਾ ਨਹੀਂ ਤੇ) ਅਡੋਲਤਾ ਵਿਚ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ। ਗੁਰਮੁਖਿ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਟਿਕਿਆ ਰਹਿੰਦਾ ਹੈ, (ਇਸ ਤਰ੍ਹਾਂ) ਹੇ ਨਾਨਕ! ਗੁਰਮੁਖ (ਦੀ ਜ਼ਿੰਦਗੀ) ਦੇ ਰਾਹ ਵਿਚ (ਵਿਕਾਰਾਂ ਦੀ) ਕੋਈ ਰੋਕ ਨਹੀਂ ਪੈਂਦੀ। 41। 

ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ ਜਲਾਏ ॥ ਗੁਰਮੁਖਿ ਸਾਚੇ ਕੇ ਗੁਣ ਗਾਏ ॥ ਗੁਰਮੁਖਿ ਸਾਚੈ ਰਹੈ ਸਮਾਏ ॥ ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥ ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥

ਅਰਥ: ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ਨਿਰੰਜਨ ਦਾ ਨਾਮ ਪ੍ਰਾਪਤ ਕਰਦਾ ਹੈ (ਕਿਉਂਕਿ) ਉਹ (ਆਪਣੀ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ। ਗੁਰੂ ਦੇ ਸਨਮੁਖ ਹੋ ਕੇ ਮਨੁੱਖ ਸੱਚੇ ਪ੍ਰਭੂ ਦੇ ਗੁਣ ਗਾਉਂਦਾ ਹੈ ਤੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦਾ ਹੈ। 

ਸੱਚੇ ਨਾਮ ਵਿਚ ਜੁੜੇ ਰਹਿਣ ਕਰਕੇ ਗੁਰਮੁਖ ਨੂੰ ਉੱਚੀ ਇੱਜ਼ਤ ਮਿਲਦੀ ਹੈ, ਹੇ ਨਾਨਕ! ਗੁਰਮੁਖ ਮਨੁੱਖ ਨੂੰ ਸਾਰੇ ਭਵਨਾਂ ਦੀ ਸੋਝੀ ਹੋ ਜਾਂਦੀ ਹੈ (ਭਾਵ, ਗੁਰਮੁਖ ਨੂੰ ਇਹ ਸਮਝ ਆ ਜਾਂਦੀ ਹੈ ਕਿ ਪ੍ਰਭੂ ਸਾਰੇ ਹੀ ਭਵਨਾਂ ਵਿਚ ਮੌਜੂਦ ਹੈ) । 42||

ਕਵਣ ਮੂਲੁ ਕਵਣ ਮਤਿ ਵੇਲਾ ॥ ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥ ਕਵਣ ਕਥਾ ਲੇ ਰਹਹੁ ਨਿਰਾਲੇ ॥ ਬੋਲੈ ਨਾਨਕੁ ਸੁਣਹੁ ਤੁਮ ਬਾਲੇ ॥ ਏਸੁ ਕਥਾ ਕਾ ਦੇਇ ਬੀਚਾਰੁ ॥ ਭਵਜਲੁ ਸਬਦਿ ਲੰਘਾਵਣਹਾਰੁ ॥੪੩॥

ਅਰਥ: (ਪ੍ਰਸ਼ਨ:) = (ਜੀਵਨ ਦਾ) ਕੀਹ ਮੂਲ ਹੈ? ਕੇਹੜੀ ਸਿੱਖਿਆ ਲੈਣ ਦਾ (ਇਹ ਮਨੁੱਖਾ ਜਨਮ ਦਾ) ਸਮਾ ਹੈ? ਤੂੰ ਕਿਸ ਗੁਰੂ ਦਾ ਚੇਲਾ ਹੈਂ? ਕੇਹੜੀ ਗੱਲ ਨਾਲ ਤੂੰ ਨਿਰਲੇਪ ਰਹਿੰਦਾ ਹੈਂ?

ਨਾਨਕ ਕਹਿੰਦਾ ਹੈ (ਜੋਗੀਆਂ ਨੇ ਕਿਹਾ-) ਹੇ ਬਾਲਕ (ਨਾਨਕ!) ਸੁਣ, (ਅਸਾਨੂੰ) ਇਸ ਗੱਲ ਦੀ ਭੀ ਵਿਚਾਰ ਦੱਸ (ਅਸਾਨੂੰ ਇਹ ਗੱਲ ਭੀ ਸਮਝਾ ਕਿ ਕਿਵੇਂ) ਸ਼ਬਦ ਦੀ ਰਾਹੀਂ (ਗੁਰੂ ਜੀਵ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਕਰਨ ਦੇ ਸਮਰੱਥ ਹੈ। 43। 

ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥ ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥ ਅਕਥ ਕਥਾ ਲੇ ਰਹਉ ਨਿਰਾਲਾ ॥ ਨਾਨਕ ਜੁਗਿ ਜੁਗਿ ਗੁਰ ਗੋਪਾਲਾ ॥ ਏਕੁ ਸਬਦੁ ਜਿਤੁ ਕਥਾ ਵੀਚਾਰੀ ॥ ਗੁਰਮੁਖਿ ਹਉਮੈ ਅਗਨਿ ਨਿਵਾਰੀ ॥੪੪॥

ਅਰਥ: (ਉੱਤਰ:) ਪ੍ਰਾਣ ਹੀ ਹਸਤੀ ਦਾ ਮੁੱਢ ਹਨ। (ਇਹ ਮਨੁੱਖਾ ਜਨਮ ਦਾ) ਸਮਾ ਸਤਿਗੁਰੂ ਦੀ ਸਿੱਖਿਆ ਲੈਣ ਦਾ ਹੈ। ਸ਼ਬਦ (ਮੇਰਾ) ਗੁਰੂ ਹੈ, ਮੇਰੀ ਸੁਰਤਿ ਦਾ ਟਿਕਾਉ (ਉਸ ਗੁਰੂ ਦਾ) ਸਿੱਖ ਹੈ। 

ਮੈਂ ਅਕੱਥ ਪ੍ਰਭੂ ਦੀਆਂ ਗੱਲਾਂ ਕਰ ਕੇ (ਭਾਵ, ਗੁਣ ਗਾ ਕੇ) ਮਾਇਆ ਤੋਂ ਨਿਰਲੇਪ ਰਹਿੰਦਾ ਹਾਂ। ਤੇ, ਹੇ ਨਾਨਕ! ਉਹ ਗੁਰ-ਗੋਪਾਲ ਹਰੇਕ ਜੁਗ ਵਿਚ ਮੌਜੂਦ ਹੈ। 

ਕੇਵਲ ਗੁਰ-ਸ਼ਬਦ ਹੀ ਹੈ ਜਿਸ ਦੀ ਰਾਹੀਂ ਪ੍ਰਭੂ ਦੇ ਗੁਣ ਵਿਚਾਰੇ ਜਾ ਸਕਦੇ ਹਨ, (ਇਸ ਸ਼ਬਦ ਦੀ ਰਾਹੀਂ ਹੀ) ਗੁਰਮੁਖ ਮਨੁੱਖ ਨੇ ਹਉਮੈ (ਖ਼ੁਦ-ਗਰਜ਼ੀ ਦੀ) ਅੱਗ (ਆਪਣੇ ਅੰਦਰੋਂ) ਦੂਰ ਕੀਤੀ ਹੈ। 44। 

ਮੈਣ ਕੇ ਦੰਤ ਕਿਉ ਖਾਈਐ ਸਾਰੁ ॥ ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ ॥ ਹਿਵੈ ਕਾ ਘਰੁ ਮੰਦਰੁ ਅਗਨਿ ਪਿਰਾਹਨੁ ॥ ਕਵਨ ਗੁਫਾ ਜਿਤੁ ਰਹੈ ਅਵਾਹਨੁ ॥ ਇਤ ਉਤ ਕਿਸ ਕਉ ਜਾਣਿ ਸਮਾਵੈ ॥ ਕਵਨ ਧਿਆਨੁ ਮਨੁ ਮਨਹਿ ਸਮਾਵੈ ॥੪੫॥ 


(ਪ੍ਰਸ਼ਨ:) ਮੋਮ ਦੇ ਦੰਦਾਂ ਨਾਲ ਲੋਹਾ ਕਿਵੇਂ ਖਾਧਾ ਜਾਏ? ਉਹ ਕੇਹੜਾ ਖਾਣਾ ਹੈ ਜਿਸ ਨਾਲ (ਮਨ ਦਾ) ਅਹੰਕਾਰ ਦੂਰ ਹੋ ਜਾਏ? ਜੇ ਬਰਫ਼ ਦਾ ਮੰਦਰ ਹੋਵੇ, ਉਸ ਉਤੇ ਅੱਗ ਦਾ ਚੋਲਾ ਹੋਵੇ, ਤਾਂ ਉਸ ਨੂੰ ਕਿਸ ਗੁਫ਼ਾ ਵਿਚ ਰੱਖੀਏ ਕਿ ਟਿਕਿਆ ਰਹੇ?

ਇਥੇ ਉਥੇ (ਹਰ ਥਾਂ) ਕਿਸ ਨੂੰ ਪਛਾਣ ਕੇ (ਉਸ ਵਿਚ ਇਹ ਮਨ) ਲੀਨ ਰਹੇ? ਉਹ ਕੇਹੜਾ ਟਿਕਵਾਂ ਬੱਝਵਾਂ ਖ਼ਿਆਲ ਹੈ ਜਿਸ ਕਰਕੇ ਮਨ ਆਪਣੇ ਅੰਦਰ ਹੀ ਟਿਕਿਆ ਰਹੇ (ਤੇ ਬਾਹਰ ਨਾਹ ਭਟਕੇ) ?। 45।


Translation 


The person who follows the Guru's orders, the cycle of birth and death ends, he gains respect in the presence of the Lord. In the presence of the Guru, a person becomes a witness of right and wrong actions (therefore, he does not get caught in wrong actions and) his mind remains fixed in steadfastness. The Guru-faced person remains in the presence of the Lord through the praise and worship of the Lord, (in this way) O Nanak! There is no obstacle (of vices) in the path of the Guru-faced (life). 41.


A person who walks in the Guru's command attains the name of Niranjan (because) he burns (his) ego through the Guru's word. In the presence of the Guru, a person sings the praises of the True Lord and remains absorbed in the ever-abiding Lord.

By remaining attached to the True Name, the Gurmukh attains high honor, O Nanak! The Gurmukh man becomes aware of all the dwellings (i.e., the Gurmukh understands that the Lord is present in all the dwellings). 42.


(Question:) = What is the origin (of life)? What is the time for learning (this human birth)? Which Guru are you a disciple of? To what matter do you remain detached?

Nanak says (the Yogis said-) O child (Nanak!) Listen, (to us) also explain this matter (also explain to us how) through the word (the Guru) is able to cross the world-ocean. 43.


(Answer:) The soul is the origin of existence. (This is the time of human birth) to take the teachings of the True Guru. The Word is (my) Guru, the support of my mind is (that Guru's) Sikh.

I remain detached from Maya by speaking (i.e., singing the praises of) the Unspeakable Lord. And, O Nanak! That Guru-Gopal is present in every age.

Only the Guru-Shabd is there through which the Lord's qualities can be contemplated, (through this Word only) the Gurmukh man has removed the fire of ego (self-conceit) (from within himself). 44.


(Question:) How can iron be eaten with wax teeth? What is the food that removes the ego (of the mind)? If there is a temple of ice, with a mantle of fire on it, then in which cave should it be kept so that it may remain?

Whom should be recognized here and there (everywhere) and absorbed (in that)? What is that fixed, bound thought due to which the mind remains fixed within itself (and does not wander outside)?. 45.

Popular posts from this blog

ਰਾਮਕਲੀ ਮਹਲਾ ੫ ਰੁਤੀ ਸਲੋਕੁ     ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬ...

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥